ਜਲੰਧਰ, 3 ਅਗਸਤ 2024 – ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਜੁਲਾਈ ਮਹੀਨੇ ਦੌਰਾਨ 12 ਭਗੌੜੇ ਅਪਰਾਧੀਆਂ (ਪੀ.ਓਜ਼) ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੀਓ ਸਟਾਫ਼ ਅਤੇ ਪੁਲਿਸ ਸਟੇਸ਼ਨ ਟੀਮਾਂ ਵੱਲੋਂ ਇਨ੍ਹਾਂ ਅਪਰਾਧੀਆ ਨੂੰ ਫੜਨ ਲਈ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ 12 ਅਪਰਾਧੀਆ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਤੋਂ ਹੁਣ ਤੱਕ ਕੁੱਲ 66 ਪ੍ਰੋਕਲੇਮਡ ਅਪਰਾਧੀਆਂ ਨੂੰ ਕਮਿਸ਼ਨਰੇਟ ਪੁਲਿਸ ਜਲੰਧਰ ਗ੍ਰਿਫ਼ਤਾਰ ਕਰ ਚੁੱਕੀ ਹੈ। ਸੀਪੀ ਨੇ ਕਿਹਾ ਹੈ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।

