ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਬਾਅਦ ਸੰਸਦ ਵਿਚ ਖੇਤੀ ਕਾਨੂੰਨਾਂ ਦਾ ਕੀਤਾ ਜ਼ੋਰਦਾਰ ਵਿਰੋਧ

ਚੰਡੀਗੜ੍ਹ , 10 ਫਰਵਰੀ 2021 – ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਡਲ ਮੰਡਲ ਦੇ ਮੈਂਬਰ ਹੋਣ ਵੇਲੇ ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕਰਨ ਤੋਂ ਬਾਅਦਹੁਣ ਸੰਸਦ ਵਿਚ ਵੀ ਇਹਨਾਂ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਹੈ।

ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਉਸ ਵੇਲੇ ਦੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮੁੱਖ ਮੰਤਰੀਆਂ ਦੀ ਵਰਕਿੰਗ ਕਮੇਟੀ ਨੇ ਪਹਿਲਾਂ ਹੀ ਕਿਸਾਨ ਹਿੱਤਾਂ ਦੀ ਰਾਖੀ ਦੀਆਂ ਸਿਫਾਰਸ਼ਾਂ ਕੀਤੀਆਂ ਸਨ ਤੇ ਕਿਹਾ ਸੀ ਕਿ ਐਮ ਐਸ ਪੀ ਤੋਂ ਘੱਟ ਕਿਸਾਨਾ ਤੇ ਵਪਾਰੀਆਂ ਵਿਚ ਕੋਈ ਸੌਦੇਬਾਜ਼ੀ ਨਹੀਂ ਹੋਣੀ ਚਾਹੀਦੀ। ਉਹਨਾਂ ਪੁੱਛਿਆ ਕਿ ਉਸ ਵੇਲੇ ਤੋਂ ਹੁਣ ਤੱਕ ਕੀ ਬਦਲਿਆ ਹੈ ?

ਸ੍ਰੀਮਤੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਦੱਸੇ ਕਿ 26 ਜਨਵਰੀ ਦੀਆਂ ਘਟਨਾਵਾਂ ਬਾਰੇ ਖੁਫੀਆ ਏਜੰਸੀਆਂ ਦੀਆਂ ਅਸਫਲਤਾਵਾਂ ਦੀ ਜਾਂਚ ਕਿਉਂ ਨਹੀਂ ਕੀਤੀ ਜਾ ਰਹੀ । ਉਹਨਾਂ ਕਿਹਾ ਕਿਜਿਹਨਾਂ ਨੇ ਕੌਮੀ ਝੰਡੇ ਵਾਸਤੇ ਹੁਣ ਤੱਕ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ, ਉਹਨਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿਸ ਕੇਸਰੀ ਨਿਸ਼ਾਨ ਸਾਹਿਬ ਦਾ ਪ੍ਰਧਾਨ ਮੰਤਰੀ ਆਪ ਸਨਮਾਨ ਕਰਦੇ ਸਨ ਉਸਦੀ ਬਦਨਾਮੀ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਵਿਚ ਕਿੰਨਾ ਹੰਕਾਰ ਆ ਗਿਆ ਹੈ। ਇਹ ਕਿਸਾਨਾਂ ਨੂੰ ਵਿਚੋਲੇ, ਨਕਸਲਵਾਦੀ ਤੇ ਖਾਲਿਸਤਾਨੀ ਕਰਾਰ ਦੇ ਕੇ ਉਹਨਾਂ ਨੂੰ ਬਦਨਾਮ ਕਰ ਰਹੀ ਹੈ ਤੇ ਕਿਸਾਨਾਂ ਦੀ ਭਲਾਈ ਵਾਸਤੇ ਕਿਸੇ ਵੀ ਮੰਤਰੀ ਨੂੰ ਭੇਜਣ ਵਾਸਤੇ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੌਜਵਾਨਾਂ, ਸਮਾਜਿਕ ਕਾਰਕੁੰਨਾਂ ਤੇ ਪੱਤਰਕਾਰਾਂ ਦੇ ਖਿਲਾਫ ਜ਼ਬਰਦੀ ਨੀਤੀ ਅਪਣਾ ਰਹੀ ਹੈ।

ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਸੀ ਤੇ ਗੁਰੂ ਨਾਨਕ ਦੇਵ ਜੀ ਨੇ ਆਪ 18 ਸਾਲਾ ਖੇਤੀਬਾੜੀ ਕੀਤੀ।
ਇਥੇ ਦੱਸਣਯੋਗ ਹੈ ਕਿ ਸ੍ਰੀਮਤੀ ਬਾਦਲ ਨੇ ਨਾ ਸਿਰਫ ਕੇਂਦਰੀ ਮੰਤਰੀ ਮੰਡਲ ਵਿਚ ਖੇਤੀਬਾੜੀ ਆਰਡੀਨੈਂਸ ਤੇ ਬਿੱਲਾਂ ਵਿਰੋਧ ਕੀਤਾ ਬਲਕਿ ਵੱਖ ਵੱਖ ਮੰਤਰੀਆਂ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਵਾਸਤੇ ਵੀ ਆਖਿਆ ਤੇ ਖੇਤੀਬਾੜੀ ਬਿੱਲਾਂ ਦਾ ਵੀ ਵਿਰੋਧ ਕੀਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਸ਼ਵਨੀ ਸ਼ਰਮਾ ‘ਤੇ ਹਮਲਾ, ਪੁਲਿਸ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ, ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ

ਕੈਪਟਨ ਨੇ ਹਮੇਸ਼ਾ ਆਪਣੇ ਕਾਰਪੋਰੇਟ ਸਾਥੀਆਂ ਦੇ ਹੱਥਾਂ ‘ਚ ਪੰਜਾਬ ਨੂੰ ਵੇਚਣ ਦੀ ਕੋਸ਼ਿਸ਼ ਕੀਤੀ : ਭਗਵੰਤ ਮਾਨ