ਅੰਮ੍ਰਿਤਸਰ, 10 ਅਗਸਤ 2025 – ਬਾਗੀ ਅਕਾਲੀ ਦਲ ਧੜੇ ਦੀ ਪੰਜ ਮੈਂਬਰੀ ਕਮੇਟੀ ਵੱਲੋਂ 11 ਅਗਸਤ ਨੂੰ ਪ੍ਰਧਾਨ ਦੀ ਚੋਣ ਲਈ ਇਜਲਾਸ ਰੱਖਿਆ ਗਿਆ ਹੈ। ਇਹ ਇਜਲਾਸ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਹੋਵੇਗਾ, ਪਰ ਇਸ ਤੋਂ ਪਹਿਲਾਂ ਹੀ ਚਰਚਾਵਾਂ ਇਹ ਹਨ ਕਿ ਬਾਗੀਆਂ ਦੇ ਅਕਾਲੀ ਦਲ ਦਾ ਪ੍ਰਧਾਨ ਕੌਣ ਹੋਵੇਗਾ?
ਸੂਤਰਾਂ ਅਨੁਸਾਰ ਖਬਰ ਮਿਲ ਰਹੀ ਹੈ ਕਿ ਬਾਗੀਆਂ ਦੇ ਅਕਾਲੀ ਦਲ ਦਾ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਬਣਾਇਆ ਜਾਵੇਗਾ। ਉਹਨਾਂ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਹੀ ਬਾਗੀ ਅਕਾਲੀਆਂ ਦੇ ਪ੍ਰਧਾਨ ਬਣਨਗੇ ਉਨ੍ਹਾਂ ਦੇ ਨਾਂਅ ‘ਤੇ ਸਰਬਸੰਮਤੀ ਨਾਲ ਮੋਹਰ ਲੱਗ ਗਈ ਹੈ, ਪਰ ਅਜੇ ਤੱਕ ਪੰਜ ਮੈਂਬਰੀ ਕਮੇਟੀ ਜਾਂ ਕਿਸੇ ਹੋਰ ਸੀਨੀਅਰ ਲੀਡਰ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਪਰ ਜਿਹੜੀ ਜਾਣਕਾਰੀ ਸਾਹਮਣੇ ਆਈ ਹੈ ਉਸ ਤੋਂ ਇਹ ਤਾਂ ਸਪਸ਼ਟ ਹੋ ਗਿਆ ਹੈ ਕਿ, ਗਿਆਨੀ ਹਰਪ੍ਰੀਤ ਸਿੰਘ ਨੂੰ ਬਾਗੀ ਅਕਾਲੀਆਂ ਦਾ ਪ੍ਰਧਾਨ ਬਣਾਇਆ ਜਾ ਰਿਹਾ ਹੈ।
ਹਾਲਾਂਕਿ ਕਿ ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਪ੍ਰਧਾਨ ਬਣਨ ਤੋਂ ਕਿਨਾਰਾ ਕਰ ਲਿਆ ਸੀ, ਅਤੇ ਬੀਬੀ ਸਤਵੰਤ ਕੌਰ ਦੇ ਨਾਮ ਦੀ ਪ੍ਰੋੜਤਾ ਕੀਤੀ ਸੀ।

