ਪਟਿਆਲਾ, 12 ਅਗਸਤ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਪਹੁੰਚਣਗੇ, ਜਿੱਥੇ ਉਹ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਣਗੇ ਅਤੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਲੋਕਾਂ ਦੀ ਚੰਗੀ ਸਿਹਤ ਲਈ ਅਰਦਾਸ ਕਰਨਗੇ।
ਮੰਦਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਮੀਡੀਆ ਨਾਲ ਗੱਲਬਾਤ ਕਰਨਗੇ ਅਤੇ ਰਾਜ ਨਾਲ ਸੰਬੰਧਤ ਮਹੱਤਵਪੂਰਨ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕਰਨ ਦੀ ਸੰਭਾਵਨਾ ਹੈ।

