ਫਤਿਹਗੜ੍ਹ ਸਾਹਿਬ, 13 ਅਗਸਤ 2025 — ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਪਹੁੰਚਣਗੇ। ਸਭ ਤੋਂ ਪਹਿਲਾਂ ਉਹ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਸੂਬੇ ਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕਰਨਗੇ।
ਇਸ ਤੋਂ ਬਾਅਦ, ਮੁੱਖ ਮੰਤਰੀ ਸਰਹਿੰਦ ਰੇਲਵੇ ਸਟੇਸ਼ਨ ‘ਤੇ ਮਹਿਲਾ ਪੰਚਾਂ ਅਤੇ ਸਰਪੰਚਾਂ ਦੇ ਇੱਕ ਸਮੂਹ ਨੂੰ ਮਹਾਰਾਸ਼ਟਰ ਵਿਖੇ ਟ੍ਰੇਨਿੰਗ ਪ੍ਰੋਗਰਾਮ ਲਈ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਟ੍ਰੇਨਿੰਗ ਪ੍ਰੋਗਰਾਮ ਪਿੰਡ ਪੱਧਰ ‘ਤੇ ਮਹਿਲਾਵਾਂ ਦੀ ਨੇਤ੍ਰਿਤਵ ਸਮਰੱਥਾ ਵਧਾਉਣ ਲਈ ਆਯੋਜਿਤ ਕੀਤਾ ਗਿਆ ਹੈ।
ਦੌਰੇ ਦੇ ਅੰਤ ‘ਚ ਮੁੱਖ ਮੰਤਰੀ 500 ਗ੍ਰਾਮ ਪੰਚਾਇਤ ਭਵਨਾਂ ਦਾ ਆਨਲਾਈਨ ਉਦਘਾਟਨ ਵੀ ਕਰਨਗੇ, ਜੋ ਪਿੰਡਾਂ ਵਿੱਚ ਪ੍ਰਸ਼ਾਸਨਿਕ ਸੁਵਿਧਾਵਾਂ ਅਤੇ ਸਮਾਜਿਕ ਗਤੀਵਿਧੀਆਂ ਲਈ ਕੇਂਦਰ ਵਜੋਂ ਕੰਮ ਕਰਨਗੇ।

