ਚੰਡੀਗੜ੍ਹ, 13 ਅਗਸਤ 2025 – ਡਰੱਗ ਤਸਕਰੀ ਮਾਮਲੇ ’ਚ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਖਹਿਰਾ ਵੱਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਰਾਹਤ ਨਾ ਮਿਲਣ ਨਾਲ ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਰਾਹ ਸਾਫ਼ ਹੋ ਗਿਆ ਹੈ।
ਯਾਦ ਰਹੇ ਕਿ ਕੁਝ ਦਿਨ ਪਹਿਲਾਂ ਹੀ ਖਹਿਰਾ ਦੇ ਨੇੜਲੇ ਸਾਬਕਾ ਪੀ.ਐੱਸ.ਓ. ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਉੱਤੇ ਭੱਜਣ ਦੀ ਕੋਸ਼ਿਸ਼ ਕਰਨ ਦੇ ਵੀ ਦੋਸ਼ ਹਨ। ਹਾਈਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਖਹਿਰਾ ਕਦੇ ਵੀ ਗ੍ਰਿਫ਼ਤਾਰ ਹੋ ਸਕਦੇ ਹਨ।

