ਚੰਡੀਗੜ੍ਹ, 14 ਅਗਸਤ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਫੇਰ ਇੱਕ ਅਹਿਮ ਬੈਠਕ ਬੁਲਾਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 14 ਅਗਸਤ 2025 ਨੂੰ ਦੁਪਿਹਰ 12 ਵਜੇ ਹੋਵੇਗੀ। ਇਹ ਕੈਬਨਿਟ ਬੈਠਕ ਮੁੱਖ ਮੰਤਰੀ ਨਿਵਾਸ ‘ਤੇ ਹੋਏਗੀ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਇਸ ਬੈਠਕ ‘ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕੱਲ੍ਹ 15 ਅਗਸਤ ਨੂੰ ਆਜ਼ਾਦੀ ਦਿਹਾੜਾ ਹੈ ਅਤੇ ਇਸ ਮੌਕੇ ਪੰਜਾਬ ਸਰਕਾਰ ਲੋਕਾਂ ਲਈ ਕੋਈ ਨਵਾਂ ਐਲਾਨ ਕਰ ਸਕਦੀ ਹੈ।
