ਘਰਵਾਲੇ ਨੇ ਪਹਿਲਾਂ ਘਰਵਾਲੀ ਨੂੰ ਮਾਰੀ ਗੋਲੀ, ਫਿਰ ਖੁਦ ਵੀ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ , 11 ਫਰਵਰੀ 2021 – ਬੁੱਧਵਾਰ ਸਵੇਰੇ ਸ਼ਹਿਰ ਦੇ ਅੰਮ੍ਰਿਤਸਰ ਦੇ ਕਸਬਾ ਮਹਿਤਾ ਚੌਕ ‘ਚ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਸੰਦੀਪ ਸਿੰਘ ਵਜੋਂ ਹੋਈ ਹੈ ਅਤੇ ਜਿਸ ਨੇ ਸਵੇਰੇ ਆਪਣੀ ਪਤਨੀ ਤਜਿੰਦਰ ਕੌਰ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ ਆਪ ਨੂੰ ਗੋਲੀ ਮਾਰ ਖ਼ੁਦਕੁਸ਼ੀ ਕਰ ਲਈ।

ਪੁਲਿਸ ਥਾਣਾ ਮਹਿਤਾ ਚੌਕ ਦੇ ਮੁੱਖ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਦੀਪ ਸਿੰਘ ਦੀ ਤਾਂ ਉਸ ਵੇਲੇ ਹੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਨੂੰ ਨਾਜ਼ੁਕ ਹਾਲਾਤ ਵਿਚ ਹਸਪਤਾਲ ‘ ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਸੰਦੀਪ ਸਿੰਘ ਕਸਬਾ ਚੌਕ ਵਿਖੇ ਅਮਰਜੀਤ ਫੋਟੋ ਸਟੂਡੀਓ ਦਾ ਮਾਲਕ ਸੀ।

ਜਾਣਕਾਰੀ ਮਿਲ ਰਹੀ ਹੈ ਕਿ ਕੁਝ ਸਮਾਂ ਪਹਿਲਾਂ ਉਸਦੇ ਇਕਲੌਤੇ ਬੇਟੇ ਨੇ ਵੀ ਖੁਦਕੁਸ਼ੀ ਕੀਤੀ ਸੀ। ਜੋੜੇ ਦੇ ਇਕਲੌਤੇ ਬੇਟੇ ਨੇ ਵੀ ਕੁਝ ਮਹੀਨੇ ਪਹਿਲਾਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਜਿਸ ਤੋਂ ਬਾਅਦ ਪਤੀ-ਪਤਨੀ ਦੋਵੇਂ ਤਣਾਅ ਵਿਚ ਸਨ। ਜਿਸ ਦਾ ਕਾਰਨ ਹੀ ਇਹ ਘਟਨਾ ਦੱਸੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਸੰਦੀਪ ਸਿੰਘ ਦਾ ਪੋਸਟ ਮਾਰਟਮ ਕਰਵਾ ਕੇ ਉਸ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਖੁਦਕੁਸ਼ੀ ਦਾ ਕੇਸ ਦਰਜ ਕਰ ਲਿਆ ਗਿਆ ਹੈ, ਅਤੇ ਅਗਲੇਰੀ ਜਾਂਚ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੌਜਵਾਨ ਵੱਲੋਂ ਚਾਕੂ ਨਾਲ ਬਜ਼ੁਰਗ ‘ਤੇ ਹਮਲਾ, ਘਟਨਾ ਸੀਸੀਟੀਵੀ ‘ਚ ਕੈਦ

ਜਸਟਿਨ ਟਰੂਡੋ ਨੇ ਮੋਦੀ ਨਾਲ ਕੀਤੀ ਫੋਨ ‘ਤੇ ਗੱਲ, ਪੜ੍ਹੋ ਕੀ ਹੋਈ ਗੱਲਬਾਤ