ਫਿਰੋਜ਼ਪੁਰ, 28 ਅਗਸਤ 2025 – ਮੁੱਖ ਮੰਤਰੀ ਭਗਵੰਤ ਮਾਨ ਅੱਜ ਲਗਾਤਾਰ ਦੂਜੇ ਦਿਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਅੱਜ ਉਹ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਰਾਹਤ ਕੇਂਦਰਾਂ ਵਿੱਚ ਠਹਿਰਾਏ ਗਏ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲੈਣਗੇ।
ਮੁੱਖ ਮੰਤਰੀ ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਖ਼ੁਦ ਜਾਇਜ਼ਾ ਲੈਣਗੇ ਅਤੇ ਅਧਿਕਾਰੀਆਂ ਨਾਲ ਹਾਲਾਤਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਬਾਰੇ ਗੱਲਬਾਤ ਕਰਨਗੇ। ਸਰਕਾਰ ਵੱਲੋਂ ਪਹਿਲਾਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐਮਰਜੈਂਸੀ ਰਾਹਤ ਕੰਮ ਤੇਜ਼ੀ ਨਾਲ ਜਾਰੀ ਹਨ।
ਦੱਸ ਦਈਏ ਕਿ ਬੀਤੇ ਦਿਨ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਆਪਣਾ ਹੈਲੀਕਾਪਟਰ ਲੋਕਾਂ ਦੀ ਸੇਵਾ ਲਾ ਦਿੱਤਾ ਸੀ ਅਤੇ ਕਿਹਾ ਸੀ ਕਿ ਉਹ ਹੁਣ ਕਾਰ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਜਦਕਿ ਹੈਲੀਕਾਪਟਰ ਲੋਕਾਂ ਦੀ ਸੇਵਾ ਲਈ ਮੌਜੂਦ ਰਹੇਗਾ।

