ਚੰਡੀਗੜ੍ਹ, 28 ਅਗਸਤ 2025 – ਆਦੇਸ਼ ਪ੍ਰਤਾਪ ਕੈਰੋਂ ਨੂੰ ਨਵੇਂ ਅਕਾਲੀ ਦਲ ਵਿੱਚ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਨੂੰ ਗੁਰਦਾਸਪੁਰ ਦਾ ਜ਼ਿਲ੍ਹਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਅਕਾਲੀ ਦਲ ਦੇ ਨਵੇਂ ਧੜੇ ਨੇ ਸੌਂਪੀ ਹੈ। ਦੱਸ ਦਈਏ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੁਖਬੀਰ ਸਿੰਘ ਬਾਦਲ ਦੇ ਜੀਜਾ ਹਨ।
ਆਦੇਸ਼ ਪ੍ਰਤਾਪ ਕੈਰੋਂ ਨੂੰ ਅਕਾਲੀ ਦਲ ਨੇ ਪਾਰਟੀ ਤੋਂ ਬਾਹਰ ਕੀਤਾ ਹੋਇਆ ਸੀ। ਉਨ੍ਹਾਂ ਨੂੰ ਪਾਰਟੀ ਤੋਂ 25 ਮਈ 2024 ਨੂੰ ਬਾਹਰ ਕੀਤਾ ਗਿਆ ਸੀ। ਆਦੇਸ਼ ਪ੍ਰਤਾਪ ਕੈਰੋਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਲੱਗੇ ਸਨ। ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਇਹ ਐਕਸ਼ਨ ਲਿਆ ਗਿਆ ਸੀ।

