… ਨੌਦੀਪ ਕੌਰ ਦੀ ਗੈਰਕਾਨੂੰਨੀ ਗ੍ਰਿਫਤਾਰੀ ਉੱਤੇ ਕੈਪਟਨ ਦੀ ਚੁੱਪੀ ਸਾਬਤ ਕਰਦੀ ਹੈ ਕਿ ਮੋਦੀ ਅਤੇ ਕੈਪਟਨ ‘ਚ ਹੋਇਆ ਸਮਝੌਤਾ : ਹਰਪਾਲ ਚੀਮਾ
… ਮੋਦੀ ਨੇ ਪਹਿਲਾਂ ਕਿਸਾਨਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ
… ਹੁਣ ਕਿਸਾਨਾਂ ਦਾ ਸਮਰਥਨ ਕਰਨ ਵਾਲੇ ਸਮਾਜਿਕ ਵਰਕਰਾਂ ਅਤੇ ਪੱਤਰਕਾਰਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਰਹੇ ਹਨ : ਹਰਪਾਲ ਚੀਮਾ
ਚੰਡੀਗੜ੍ਹ, 11 ਫਰਵਰੀ 2021 – ਸਮਾਜਿਕ ਕਾਰਕੁੰਨ ਨੌਦੀਪ ਕੌਰ ਦੀ ਹਰਿਆਣਾ ਪੁਲਿਸ ਵੱਲੋਂ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰ ਕੀਤੇ ਜਾਣ ਉਤੇ ਪ੍ਰਤੀਕਿਰਿਆ ਦਿੰਦੇ ਹੋਏ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਦਾ ਸਮਰਥਨ ਕਰਨ ਵਾਲੇ ਪੱਤਰਕਾਰਾਂ ਅਤੇ ਸਮਾਜਿਕ ਕਾਰਕੁੰਨਾਂ ਨੂੰ ਪੁਲਿਸ ਵੱਲੋਂ ਜਬਰਦਸਤੀ ਗ੍ਰਿਫਤਾਰ ਕਰਨਾ ਬਹੁਤ ਮੰਦਭਾਗਾ ਅਤੇ ਗੈਰ ਲੋਕਤੰਤਰਿਕ ਕਦਮ ਹੈ।
ਇਕ ਲੋਕਤੰਤਰਿਕ ਦੇਸ਼ ਲਈ ਇਸ ਤੋਂ ਸ਼ਰਮ ਦੀ ਗੱਲ ਹੋਰ ਕੀ ਹੋ ਸਕਦਾ ਹੈ ਕਿ ਕਿਸਾਨਾਂ ਨਾਲ ਸ਼ਾਂਤੀਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀ ਸਮਾਜਿਕ ਕਾਰਕੁੰਨ ਨੌਦੀਪ ਕੌਰ, ਜੋ ਕਈ ਸਾਲਾਂ ਤੋਂ ਕਿਸਾਨਾਂ-ਮਜ਼ਦੂਰਾਂ ਦੇ ਅਧਿਕਾਰਾਂ ਲਈ ਸੰਘਰਸ਼ ਕਰ ਰਹੀ ਸੀ, ਹਰਿਆਣਾ ਪੁਲਿਸ ਨੇ ਉਸ ਨੂੰ 12 ਜਨਵਰੀ ਨੂੰ ਕਤਲ ਕਰਨ ਦੀ ਕੋਸ਼ਿਸ਼ ਦਾ ਝੂਠਾ ਮਾਮਲਾ ਦਰਜ ਕਰਕੇ ਜ਼ਬਰਦਸਤੀ ਗ੍ਰਿਫਤਾਰ ਕਰ ਲਿਆ। ਅੰਦੋਲਨ ਕਰ ਰਹੇ ਲੋਕਾਂ ਅਨੁਸਾਰ ਪੁਲਿਸ ਹਿਰਾਸਤ ਵਿਚ ਉਸ ਨਾਲ ਜਬਰਦਸਤੀ ਕੀਤੀ ਗਈ। ਅਤੇ ਅਜੇ ਤੱਕ ਨਹੀਂ ਛੱਡਿਆ ਗਿਆ। ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹੋਏ ਕਰਦੇ ਹੋਏ ਕਿਹਾ ਕਿ ਨੌਦੀਪ ਕੌਰ ਦੀ ਤੁਰੰਤ ਰਹਾਈ ਲਈ ਕੈਪਟਨ ਅਮਰਿੰਦਰ ਸਿੰਘ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਗੱਲ ਕਰਨ ਅਤੇ ਨੌਦੀਪ ਕੌਰ ਦੀ ਰਿਹਾਈ ਯਕੀਨੀ ਕਰਨ।
ਪ੍ਰਧਾਨ ਮੰਤਰੀ ਮੋਦੀ ਉੱਤੇ ਹਮਲਾ ਬੋਲਦੇ ਹੋਏ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪਹਿਲਾਂ ਅੰਦੋਲਨ ਕਰ ਰਹੇ ਕਿਸਾਨਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ। ਪੂਰੇ ਦੇਸ਼ ਨੇ ਦੇਖਿਆ ਕਿ ਕਿਵੇਂ ਭਾਜਪਾ ਦੇ ਆਗੂਆਂ ਨੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਉਨ੍ਹਾਂ ਨੂੰ ਖਾਲਿਸਤਾਨੀ, ਅੱਤਵਾਦੀ, ਪਾਕਿਸਤਾਨ ਅਤੇ ਚੀਨ ਦਾ ਏਜੰਟ ਕਿਹਾ, ਕਿਸਾਨਾਂ ਉੱਤੇ ਹਮਲੇ ਕਰਵਾਏ ਗਏ, ਪ੍ਰੰਤੂ ਜਦੋਂ ਮੋਦੀ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀਂ ਦਬਾ ਸਕੀ ਤਾਂ ਹੁਣ ਕਿਸਾਨਾ ਦੀ ਆਵਾਜ਼ ਉਠਾ ਰਹੇ ਸਮਾਜਿਕ ਕਾਰਕੁੰਨਾਂ ਅਤੇ ਪੱਤਰਕਾਰਾਂ ਨੂੰ ਜਬਰਦਸਤੀ ਗ੍ਰਿਫਤਾਰ ਕਰਕੇ ਉਨ੍ਹਾਂ ਉੱਤੇ ਝੂਠੇ ਮੁਕੱਦਮੇ ਦਰਜ ਕਰਕੇ ਉਨ੍ਹਾਂ ਨੂੰ ਡਰਾ ਰਹੀ ਹੈ ਅਤੇ ਕਿਸਾਨ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ।
ਚੀਮਾ ਨੇ ਕਿਹਾ ਕਿ ਸਮਾਜਿਕ ਕਾਰਕੁੰਨ ਨੌਦੀਪ ਕੌਰ ਦੀ ਗ੍ਰਿਫਤਾਰੀ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਪ ਧਾਰਨਾ ਹੈਰਾਨੀਜਨਕ ਹੈ। ਪੂਰੇ ਪੰਜਾਬ ਵਿੱਚ ਲੋਕ ਨੌਦੀਪ ਕੌਰ ਦੀ ਰਿਹਾਈ ਲਈ ਮੁਹਿੰਮ ਚਲਾ ਰਹੇ ਹਨ, ਪ੍ਰੰਤੂ ਕੈਪਟਨ ਅਜੇ ਤੱਕ ਨੌਦੀਪ ਕੌਰ ਦੇ ਮਾਮਲੇ ਉੱਤੇ ਚੁੱਪ ਹਨ। ਮੋਦੀ ਸਰਕਾਰ ਰੋਜ਼ਾਨਾ ਕਿਸਾਨਾਂ ਨੂੰ ਬਦਨਾਮ ਕਰਨ ਅਤੇ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਨਵੇਂ ਨਵੇਂ ਤਰੀਕੇ ਵਰਤ ਰਹੀ ਹੈ। ਕਦੇ ਕਿਸਾਨਾਂ ਉੱਤੇ ਭਾਜਪਾ ਦੇ ਗੁੰਡਿਆਂ ਵੱਲੋਂ ਹਮਲੇ ਕਰਵਾਏ ਜਾਂਦੇ ਹਨ। ਅੱਜ ਜੋ ਵੀ ਸਮਾਜਿਕ ਕਾਰਕੁੰਨ ਅਤੇ ਪੱਤਰਕਾਰ ਕਿਸਾਨਾਂ ਦੇ ਸਮਰਥਨ ਵਿੱਚ ਬੋਲਦੇ ਹਨ, ਉਨ੍ਹਾਂ ਨੂੰ ਭਾਜਪਾ ਸਰਕਾਰ ਯੂਏਪੀਏ, ਰਾਜਧ੍ਰੋਹ ਜਾਂ ਹੋਰ ਝੂਠੇ ਮੁਕੱਦਮੇ ਵਿੱਚ ਫਸਾਕੇ ਗ੍ਰਿਫਤਾਰ ਕਰ ਲੈਂਦੀ ਹੈ।
26 ਜਨਵਰੀ ਦੇ ਬਾਅਦ ਪੰਜਾਬ ਦੇ ਸੈਂਕੜੇ ਲੋਕ ਅਜੇ ਤੱਕ ਲਾਪਤਾ ਹਨ। ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਨੇ ਐਨਾ ਗੰਭੀਰ ਮਾਮਲੇ ਉੱਤੇ ਇਕ ਸ਼ਬਦ ਵੀ ਨਹੀਂ ਬੋਲਿਆ ਅਤੇ ਨਾ ਹੀ ਮੋਦੀ ਸਰਕਾਰ ਦੇ ਅੱਤਿਆਚਾਰ ਤੋਂ ਪੀੜਤ ਲੋਕਾਂ ਲਈ ਕੋਈ ਕਦਮ ਚੁੱਕਿਆ। ਮੋਦੀ-ਸ਼ਾਹ ਦੀ ਆਲੋਚਨਾ ਕਰਨਾ ਤਾਂ ਦੂਰ, ਹੁਣ ਉਹ ਭਾਜਪਾ ਆਗੂ ਦੀ ਤਰ੍ਹਾਂ ਕਿਸਾਨ ਅੰਦੋਲਨ ਵਿੱਚ ਪਾਕਿਸਤਾਨ ਦਾ ਨਾਮ ਲੈ ਰਹੇ ਹਨ। ਕੈਪਟਨ ਦੀਆਂ ਗੱਲਾਂ ਤੋਂ ਸਾਫ ਪਤਾ ਚਲਦਾ ਹੈ ਕਿ ਮੋਦੀ ਸਰਕਾਰ ਨਾਲ ਉਨ੍ਹਾਂ ਦਾ ਸਮਝੌਤਾ ਹੋਇਆ ਹੈ, ਉਹ ਸਮਝੌਤਾ ਹੈ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਾਉਣ ਬਦਲੇ ਆਪਣੇ ਪੁੱਤਰ ਨੂੰ ਈਡੀ ਦੇ ਛਾਪਿਆਂ ਤੋਂ ਮੁਕਤ ਕਰਾਉਣਾ। ਚੀਮਾ ਨੇ ਕੈਪਟਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੈਪਟਨ ਨੇ ਮੋਦੀ-ਸ਼ਾਹ ਨਾਲ ਜੋ ਵੀ ਡੀਲ ਕਰਨੀ ਹੈ ਕਰੇ, ਪ੍ਰੰਤੂ ਸਮਾਜਿਕ ਕਾਰਕੁੰਨ ਨੌਦੀਪ ਕੌਰ ਨੂੰ ਛੇਤੀ ਰਿਹਾਅ ਕਰਨ ਲਈ ਹਰਿਆਣਾ ਦੇ ਭਾਜਪਾਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਗੱਲ ਕਰਨ ਅਤੇ ਨੌਦੀਪ ਕੌਰ ਨੂੰ ਤੁਰੰਤ ਰਿਹਾਅ ਕਰਾਉਣ।