- ਕਰਨਗੇ ਉੱਚ ਪੱਧਰੀ ਮੀਟਿੰਗ
ਅੰਮ੍ਰਿਤਸਰ: 2 ਸਤੰਬਰ 2025 – ਪੰਜਾਬ ਵਿਚ ਹੜ੍ਹਾਂ ਕਾਰਨ ਪੈਦਾ ਹੋਏ ਗੰਭੀਰ ਹਾਲਾਤਾਂ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਏ ਹਨ। ਮੁੱਖ ਮੰਤਰੀ ਅੱਜ ਅੰਮ੍ਰਿਤਸਰ ਤੋਂ ਵੀਡੀਓ ਕਾਨਫਰੰਸ ਰਾਹੀਂ ਰਾਜ ਪੱਧਰੀ ਉੱਚ ਅਧਿਕਾਰੀ ਮੀਟਿੰਗ ਦੀ ਅਗਵਾਈ ਕਰਨਗੇ, ਜਿਸ ਵਿੱਚ ਹੜ੍ਹ ਪ੍ਰਬੰਧਨ, ਰਾਹਤ ਅਤੇ ਬਚਾਅ ਕਾਰਜਾਂ ਦੀ ਤਾਜ਼ਾ ਸਥਿਤੀ ਦੀ ਵਿਸਤਾਰ ਸਹਿਤ ਸਮੀਖਿਆ ਕੀਤੀ ਜਾਵੇਗੀ।
ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ, ਮੁੱਖ ਸਕੱਤਰ, ਡੀ.ਜੀ.ਪੀ, ਅਤੇ ਹੋਰ ਸੀਨੀਅਰ ਅਫ਼ਸਰ ਵੀ ਸ਼ਾਮਲ ਹੋਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਹਰ ਜ਼ਿਲ੍ਹੇ ਤੋਂ ਮਿਲ ਰਹੀਆਂ ਰਿਪੋਰਟਾਂ ਦੇ ਆਧਾਰ ‘ਤੇ ਭਵਿੱਖੀ ਯੋਜਨਾਬੰਦੀ ਤੇਜ਼ੀ ਨਾਲ ਅੱਗੇ ਵਧਾਈ ਜਾਵੇਗੀ।
ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਸਮੱਗਰੀ ਦੀ ਵੰਡ, ਮਦਦ ਕੇਂਦਰਾਂ ਦੀ ਸਥਾਪਨਾ ਅਤੇ ਪੀੜਤ ਪਰਿਵਾਰਾਂ ਲਈ ਤੁਰੰਤ ਮਦਦ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਹੜ੍ਹ ਦੀ ਇਸ ਸੰਕਟਮਈ ਸਥਿਤੀ ਵਿੱਚ ਪੰਜਾਬ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਇੱਕ ਉੱਚ ਪੱਧਰੀ “ਕ੍ਰਾਈਸਿਸ ਮੈਨੇਜਮੈਂਟ ਮਕੈਨਿਜ਼ਮ” ਵੀ ਲਾਗੂ ਕੀਤਾ ਗਿਆ ਹੈ, ਤਾਂ ਜੋ ਹਰ ਪੱਖ ਤੋਂ ਪ੍ਰਭਾਵਿਤ ਲੋਕਾਂ ਤੱਕ ਮਦਦ ਪਹੁੰਚ ਸਕੇ।
