ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆ ‘ਚ ਮੀਂਹ ਦੀ ਭਵਿੱਖਬਾਣੀ

ਨਵੀਂ ਦਿੱਲੀ, 12 ਫਰਵਰੀ 2021 – ਮੌਸਮ ਵਿਭਾਗ ਵੱਲੋਂ ਆਉਣਵਾਲੇ ਕੁੱਝ ਦਿਨਾਂ ਦੌਰਾਨ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਕਾਰਨ ਸੀਤ ਲਹਿਰ ਇੱਕ ਵਾਰ ਫਿਰ ਤੋਂ ਜ਼ੋਰ ਫੜ੍ਹ ਸਕਦੀ ਹੈ।

ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਉੱਤਰ ਭਾਰਤ ਦੇ ਨਾਲ-ਨਾਲ ਮੱਧ ਭਾਰਤ ਦੇ ਕਈ ਰਾਜਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੇ ਨਾਲ ਨਾਲ ਬਰਫਬਾਰੀ ਵੀ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਿਕ ਪੰਜਾਬ, ਦਿੱਲੀ, ਹਰਿਆਣਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਓੜੀਸ਼ਾ, ਝਾਰਖੰਡ, ਮਹਾਰਾਸ਼ਟਰ, ਤੇਲਾਂਗਨਾ ਤੇ ਤਾਮਿਲਨਾਡੂ ਵਿੱਚ 12 ਤੋਂ 15 ਫਰਵਰੀ ਦੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ, ਚੰਡੀਗੜ੍ਹ, ਦਿੱਲੀ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਬੀਤੇ ਕੁੱਝ ਦਿਨਾਂ ਤੋਂ ਸੰਘਣੀ ਧੁੰਦ ਪੈ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਸ਼ੇ ਦੀ ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਮੌਤ

ਸੁਪਰੀਮ ਕੋਰਟ ਨੇ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਫ਼ੈਸਲਾ ਲੈਣ ਲਈ ਕੇਂਦਰ ਨੂੰ ਦਿੱਤਾ 6 ਹਫ਼ਤਿਆਂ ਦਾ ਸਮਾਂ