ਨਵੀਂ ਦਿੱਲੀ, 12 ਫਰਵਰੀ 2021 – ਸੁਪਰੀਮ ਕੋਰਟ ਦੇ ਸੀਜੇਆਈ ਐਸ ਏ ਬੋਬੜੇ ਦੀ ਅਗਵਾਈ ਵਾਲੇ ਬੈਂਚ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹੁਣ ਫ਼ੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ 6 ਹਫ਼ਤਿਆਂ ਦਾ ਹੋਰ ਸਮਾਂ ਦਿੱਤਾ ਹੈ।
ਅੱਜ ਹੋਈ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤ ਦੇ ਰਾਸ਼ਟਰਪਤੀ ਨੇ ਬਲਵੰਤ ਸਿੰਘ ਰਾਜੋਆਣਾ ਵਲੋਂ ਦਾਇਰ ਰਹਿਮ ਦੀ ਪਟੀਸ਼ਨ ‘ਤੇ ਜਾਂਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਦੀ ਪਟੀਸ਼ਨ ਅੱਠ ਸਾਲਾਂ ਤੋਂ ਭਾਰਤ ਦੇ ਰਾਸ਼ਟਰਪਤੀ ਅੱਗੇ ਪੈਂਡਿੰਗ ਹੈ।