ਚੰਡੀਗੜ੍ਹ, 10 ਸਤੰਬਰ 2025 – ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਦੁਪਹਿਰ ਤੋਂ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੋ।
ਕੱਚੇ ਮੁਲਾਜ਼ਮਾਂ ਨੇ ਤਨਖ਼ਾਹਾਂ ਨਾ ਜਾਰੀ ਕਰਨ ਦੇ ਰੋਸ ਵਜੋਂ 10 ਸਤੰਬਰ ਨੂੰ ਸੂਬੇ ਦੇ ਸਮੂਹ ਬੱਸ ਸਟੈਂਡ ਦੁਪਹਿਰ 12 ਤੋਂ 2 ਵਜੇ ਤੱਕ ਬੰਦ ਰੱਖੇ ਜਾਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਅਗਲੇ ਐਕਸ਼ਨ ਪਲਾਨ ਦਾ ਵੀ ਐਲਾਨ ਕੀਤਾ ਜਾਵੇਗਾ।
ਦੱਸ ਦਈਏ ਕਿ 15 ਅਗਸਤ ਮੌਕੇ ਵੀ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਮੂਹਿਕ ਹੜਤਾਲ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸਰਕਾਰ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਹੜਤਾਲ ਵਾਪਿਸ ਲਈ ਗਈ ਸੀ।

