ਨਵੀਂ ਦਿੱਲੀ, 13 ਫਰਵਰੀ 2021 – ਪੰਜਾਬ, ਜੰਮੂ ਕਸ਼ਮੀਰ ਤੋਂ ਲੈ ਕੇ ਦਿੱਲੀ-ਐਨਸੀਆਰ ਤੱਕ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਅਸਰ ਹਰਿਆਣਾ, ਰਾਜਸਥਾਨ, ਜੰਮੂ ਅਤੇ ਕਸ਼ਮੀਰ ਵਿੱਚ ਵੀ ਮਹਿਸੂਸ ਕੀਤਾ ਗਿਆ। ਭੂਚਾਲ ਦਾ ਕੇਂਦਰ ਤਾਜਿਕਿਸਤਾਨ ਦੱਸਿਆ ਜਾ ਰਿਹਾ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.0 ਮਾਪੀ ਗਈ ਹੈ। ਭੂਚਾਲ ਦੇ ਝਟਕੇ ਭਾਰਤ ਦੇ ਕਈ ਸ਼ਹਿਰਾਂ ਦੇ ਨਾਲ-ਨਾਲ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਵੀ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.3 ਮਾਪੀ ਗਈ ਹੈ। ਇਹ ਭੂਚਾਲ 10:31 ਮਿੰਟ ‘ਤੇ ਆਇਆ। ਤਾਜਿਕਿਸਤਾਨ ਤੋਂ ਬਾਅਦ ਭਾਰਤ ‘ਚ ਪੰਜਾਬ ਦੇ ਅੰਮ੍ਰਿਤਸਰ ਵਿਚ 10:34 ਮਿੰਟ ‘ਤੇ 6.1 ਮਾਪ ਦੀ ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ।