ਚੰਡੀਗੜ੍ਹ, 10 ਸਤੰਬਰ 2025 – ਅਕਾਲੀ ਆਗੂ ਨਰਦੇਵ ਸਿੰਘ ਬੋਬੀ ਮਾਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਹੋਈ ਹੈ। ਨਰਦੇਵ ਸਿੰਘ ਬੋਬੀ ਮਾਨ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਫਾਜ਼ਿਲਕਾ ਦੇ ਐੱਸਐੱਸਪੀ ਗੁਰਮੀਤ ਸਿੰਘ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਦੀ ਇਕ ਟੀਮ ਵੱਲੋਂ ਚੰਡੀਗੜ੍ਹ ਤੋਂ ਬੋਬੀ ਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਬੋਬੀ ਮਾਨ 2024 ਦੌਰਾਨ ਬੀ. ਡੀ. ਪੀ. ਓ. ਦਫ਼ਤਰ ਦੇ ਬਾਹਰ ਹੋਈ ਝੜਪ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਝੜਪ ਦੌਰਾਨ ਗੋਲੀ ਚੱਲਣ ਦੇ ਵੀ ਦੋਸ਼ ਲੱਗੇ ਸਨ, ਜਿਸ ਦੇ ਚੱਲਦੇ ਜਲਾਲਾਬਾਦ ਪੁਲਸ ਵੱਲੋਂ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲੋਕ ਸਭਾ ਫਿਰੋਜ਼ਪੁਰ ਤੋਂ ਚੋਣ ਲੜ ਚੁਕੇ ਨਰਦੇਵ ਸਿੰਘ ਬੋਬੀ ਮਾਨ, ਹਰਪਿੰਦਰ ਸਿੰਘ ਮਾਨ ਅਤੇ 15-20 ਅਣਪਛਾਤਿਆਂ ਖਿਲਾਫ ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।

