‘PM ਮੋਦੀ ਪੰਜਾਬੀਆਂ ਨਾਲ ਕਰ ਗਏ ਕੋਝਾ ਮਜ਼ਾਕ’ – ਅਮਨ ਅਰੋੜਾ

ਚੰਡੀਗੜ੍ਹ, 10 ਸਤੰਬਰ 2025 – ਪੰਜਾਬ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਸ ਪ੍ਰਗਟਾਈ ਸੀ ਕਿ ਹੜ੍ਹਾਂ ਦੀ ਔਖੀ ਘੜੀ ਦੌਰਾਨ ਕੇਂਦਰ ਸਰਕਾਰ ਸੂਬੇ ਦੀ ਬਾਂਹ ਫੜ੍ਹੇਗੀ ਪਰ ਬੀਤੇ ਦਿਨ ਪ੍ਰਧਾਨ ਮੰਤਰੀ ਮੋਦੀ ਪੰਜਾਬ ਲਈ 1600 ਕਰੋੜ ਰੁਪਏ ਦਾ ਪੈਕੇਜ ਦੇ ਕੇ ਪੰਜਾਬੀਆਂ ਦੇ ਜ਼ਖਮਾਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕਰ ਗਏ ਹਨ। ਅਮਨ ਅਰੋੜਾ ਨੇ ਕਿਹਾ ਕਿ ਇਹੋ ਜਿਹਾ ਵਰਤਾਰਾ ਤਾਂ ਕੋਈ ਵਿਰੋਧੀ ਵੀ ਨਹੀਂ ਕਰਦਾ ਹੁੰਦਾ। ਉਨ੍ਹਾਂ ਕਿਹਾ ਕਿ ਸਾਡੀ 20 ਹਜ਼ਾਰ ਕਰੋੜ ਦੀ ਮੰਗ ਸੀ, ਜਿਸ ‘ਚੋਂ ਸਿਰਫ 1600 ਕਰੋੜ ਰੁਪਿਆ ਦਿੱਤਾ ਗਿਆ।

ਇਸ ਤੋਂ ਇਲਾਵਾ 60 ਹਜ਼ਾਰ ਕਰੋੜ ਦੇ ਬਕਾਏ ਵੀ ਕੇਂਦਰ ਸਰਕਾਰ ਨੇ ਰੋਕ ਰੱਖੇ ਹਨ। ਪ੍ਰਧਾਨ ਮੰਤਰੀ ਮੋਦੀ ਪੰਜਾਬ ਨਾਲ ਕੋਝਾ ਅਤੇ ਭੱਦਾ ਮਜ਼ਾਕ ਕਰਕੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ 10-15 ਸਾਲਾਂ ‘ਚ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦਾ 15 ਲੱਖ ਕਰੋੜ ਰੁਪਿਆ ਮੁਆਫ਼ ਕਰ ਚੁੱਕੇ ਹਨ ਪਰ ਜਦੋਂ ਪੰਜਾਬ ਦੇ ਲੱਖਾਂ ਲੋਕਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਹੋ ਜਾਂਦਾ ਹੈ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਭਲਕੇ ਸ਼ਾਮ ਤੱਕ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।

ਇਸ ਤੋਂ ਬਾਅਦ ਪੰਜਾਬ ਸਰਕਾਰ ਹੜ੍ਹ ਪੀੜਤ ਇਕੱਲੇ-ਇਕੱਲੇ ਵਿਅਕਤੀ ਦੀ ਬਾਂਹ ਫੜ੍ਹਨ ਦਾ ਕੰਮ ਕਰੇਗੀ। ਉਨ੍ਹਾਂ ਨੇ ਪੰਜਾਬ ਭਾਜਪਾ ਦੇ ਆਗੂਆਂ ‘ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸਾਡੇ 2 ਮੰਤਰੀਆਂ ਨੇ ਮੁੱਖ ਸਕੱਤਰ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ‘ਚ ਹੋਈ ਤਬਾਹੀ ਦੀ ਪੂਰੀ ਜਾਣਕਾਰੀ ਦਿੱਤੀ ਸੀ ਪਰ ਸਿਰਫ 1600 ਕਰੋੜ ਰੁਪਏ ਦਾ ਐਲਾਨ ਕਰਕੇ ਪ੍ਰਧਾਨ ਮੰਤਰੀ ਤੁਰ ਗਏ। ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਅਤੇ ਕੇਂਦਰ ਸਰਕਾਰ ਦਾ ਇਕ ਵਾਰ ਫਿਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

MLA ਪਠਾਣਮਾਜਰਾ ਦੀ ਪਤਨੀ ਸੁਰੱਖਿਆ ਲਈ ਪੁੱਜੀ ਹਾਈਕੋਰਟ

ਪੰਜਾਬ ਦੇ ਹੜ੍ਹ ਪੀੜਤਾਂ ਲਈ ਅੱਗੇ ਆਇਆ ਇਹ ਕ੍ਰਿਕਟਰ, IPL ‘ਚ ਕਰ ਚੁੱਕਿਐ ਪੰਜਾਬ ਦੀ ‘ਕਪਤਾਨੀ’