ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ: ਅੱਜ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ

  • ਸਾਰੇ ਟੈਸਟਾਂ ਦੀ ਰਿਪੋਰਟ ਆਈ ਠੀਕ

ਚੰਡੀਗੜ੍ਹ, 11 ਸਤੰਬਰ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਸਾਰੇ ਟੈਸਟਾਂ ਦੀ ਰਿਪੋਰਟ ਠੀਕ ਆਈ ਹੈ। ਉਮੀਦ ਹੈ ਕਿ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਮੁੱਖ ਮੰਤਰੀ ਨੂੰ ਦਿਲ ਦੀ ਧੜਕਣ ਘਟਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਬਿਮਾਰ ਹੋਣ ਕਾਰਨ ਉਨ੍ਹਾਂ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਰੱਦ ਕਰ ਦਿੱਤਾ ਗਿਆ ਸੀ। ਉਹ 9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਵਿੱਚ ਵੀ ਸ਼ਾਮਲ ਨਹੀਂ ਹੋ ਸਕੇ। ਹਾਲਾਂਕਿ, ਪ੍ਰਧਾਨ ਮੰਤਰੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਸੀ। ਇਸ ਤੋਂ ਬਾਅਦ, ਕਟਾਰੀਆ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਨਾਲ ਮਿਲੇ।

ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਲਗਾਤਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਸਨ। ਪਰ ਜਦੋਂ ਉਹ ਫਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਈ ਇਲਾਕਿਆਂ ਦਾ ਦੌਰਾ ਕੀਤਾ ਸੀ। ਉਹ ਕਿਸ਼ਤੀ ਰਾਹੀਂ ਉਨ੍ਹਾਂ ਪਿੰਡਾਂ ਤੱਕ ਵੀ ਪਹੁੰਚੇ, ਜਿੱਥੇ ਪਾਣੀ ਨੇ ਜ਼ਿਆਦਾ ਮਾਰ ਕੀਤੀ ਸੀ। ਇੱਥੋਂ ਜਿਵੇਂ ਹੀ ਉਹ ਚੰਡੀਗੜ੍ਹ ਪਹੁੰਚੇ, 3 ਸਤੰਬਰ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ, ਉਨ੍ਹਾਂ ਦਾ ਇਲਾਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਕੀਤਾ ਗਿਆ। ਪਰ 5 ਸਤੰਬਰ ਦੀ ਰਾਤ ਨੂੰ, ਉਨ੍ਹਾਂ ਨੂੰ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਹ ਸੱਤ ਦਿਨਾਂ ਤੋਂ ਹਸਪਤਾਲ ਵਿੱਚ ਇਲਾਜ ਅਧੀਨ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਹਨ। ਪਰ ਥੋੜ੍ਹਾ ਠੀਕ ਹੋਣ ਤੋਂ ਬਾਅਦ, ਉਹ ਨਿਯਮਿਤ ਤੌਰ ‘ਤੇ ਆਪਣਾ ਦਫ਼ਤਰੀ ਕੰਮ ਕਰ ਰਹੇ ਸਨ। ਉਹ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਹੜ੍ਹ ਪ੍ਰਭਾਵਿਤ ਖੇਤਰਾਂ ਬਾਰੇ ਸਾਰੀ ਜਾਣਕਾਰੀ ਇਕੱਠੀ ਕਰ ਰਹੇ ਸਨ। 8 ਸਤੰਬਰ ਨੂੰ, ਉਹ ਔਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਤੋਂ ਬਾਅਦ, ਉਨ੍ਹਾਂ ਨੇ ਕੈਬਨਿਟ ਮੀਟਿੰਗ ਦੇ ਫੈਸਲਿਆਂ ਦੀ ਵੀਡੀਓ ਜਾਰੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਜਲਦੀ ਹੀ ਜਨਤਾ ਦੇ ਵਿਚ ਆਵਾਂਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਟਰੰਪ ਸਮਰਥਕ ਚਾਰਲੀ ਕਿਰਕ ਦਾ ਕਤਲ: ਯੂਨੀਵਰਸਿਟੀ ‘ਚ ਪ੍ਰੋਗਰਾਮ ਦੌਰਾਨ ਗਰਦਨ ਵਿੱਚ ਮਾਰੀ ਗੋਲੀ

CM ਮਾਨ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਕੀਤੀ ਗੱਲ: ਹੜ੍ਹ ਵਿੱਚ ਪਾਏ ਯੋਗਦਾਨ ਦੀ ਕੀਤੀ ਪ੍ਰਸ਼ੰਸਾ