ਚੰਡੀਗੜ੍ਹ, 11 ਸਤੰਬਰ 2025 – ਮੌਸਮ ਵਿਭਾਗ ਦੇ ਵੱਲੋਂ ਮੀਂਹ ਪੈਣ ਬਾਰੇ ਤਾਜ਼ਾ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 13 ਸਤੰਬਰ ਨੂੰ ਸੂਬੇ ਵਿੱਚ ਹਲਕਾ ਮੀਂਹ ਪੈ ਸਕਦਾ ਹੈ, ਜਦੋਂਕਿ ਇਸ ਤੋਂ ਬਾਅਦ ਅਗਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਅੱਜ ਦੀ ਗੱਲ ਕਰੀਏ ਤਾਂ, ਅੱਜ ਸੂਬੇ ਵਿੱਚ ਮੀਂਹ ਪੈਣ ਬਾਰੇ ਕੋਈ ਵੀ ਚੇਤਾਵਨੀ ਮੌਸਮ ਵਿਭਾਗ ਨੇ ਨਹੀਂ ਦਿੱਤੀ। ਇਸ ਦੌਰਾਨ, ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ।
ਪੰਜਾਬ ਦੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦਾ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਘੱਟ ਗਿਆ ਹੈ, ਇਹ ਆਮ ਦੇ ਨੇੜੇ ਹੈ। ਇਸ ਦੇ ਨਾਲ ਹੀ, ਰਾਜ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ, ਲੁਧਿਆਣਾ ਵਿੱਚ 35.3 ਡਿਗਰੀ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ, ਸਿਰਫ ਪਠਾਨਕੋਟ ਵਿੱਚ ਮੀਂਹ ਪਿਆ, ਜਦੋਂ ਕਿ ਇਸ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ 3.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ, ਰਾਜ ਦੇ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 32.9 ਡਿਗਰੀ, ਲੁਧਿਆਣਾ ਵਿੱਚ 33.2 ਡਿਗਰੀ, ਪਟਿਆਲਾ ਵਿੱਚ 33.9 ਡਿਗਰੀ, ਪਠਾਨਕੋਟ ਵਿੱਚ 33.6 ਡਿਗਰੀ, ਬਠਿੰਡਾ ਵਿੱਚ 35.1 ਡਿਗਰੀ ਦਰਜ ਕੀਤਾ ਗਿਆ। ਕਰਨ ਦਾ ਭਰੋਸਾ ਦਿੱਤਾ ਹੈ।

