- 2 ਗ੍ਰਿਫ਼ਤਾਰ
ਚੰਡੀਗੜ੍ਹ, 12 ਸਤੰਬਰ 2025 – ਕਾਊਂਟਰ ਇੰਟੈਲੀਜੈਂਸ, ਫਿਰੋਜ਼ਪੁਰ ਜ਼ੋਨ ਵੱਲੋਂ ਐੱਸ.ਐੱਸ.ਓ.ਸੀ. ਫਾਜ਼ਿਲਕਾ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵੱਡੀ ਸਫਲਤਾ ਹਾਸਿਲ ਕਰਦੇ ਹੋਏ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਇੱਕ ਸਰਹੱਦ ਪਾਰ ਸੰਗਠਿਤ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ 27 ਗੈਰ-ਕਾਨੂੰਨੀ ਪਿਸਤੌਲ (.30 ਬੋਰ) ਅਤੇ 470 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ਅਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਹਥਿਆਰ ਪੰਜਾਬ ਵਿੱਚ ਅਪਰਾਧਿਕ ਗਿਰੋਹਾਂ ਦੁਆਰਾ ਵਰਤੋਂ ਲਈ ਇੱਕ ਵਿਦੇਸ਼ੀ ਨੈੱਟਵਰਕ ਰਾਹੀਂ ਪਾਕਿਸਤਾਨ ਤੋਂ ਪ੍ਰਾਪਤ ਕੀਤੇ ਜਾਂਦੇ ਸਨ। ਗ੍ਰਿਫਤਾਰ ਕੀਤੇ ਗਏ ਦੋਸ਼ੀ – ਮੰਗਲ ਸਿੰਘ ਉਰਫ ਮੰਗਲੀ ਅਤੇ ਗੁਰਮੀਤ ਸਿੰਘ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਹੁਕਮਾਂ ‘ਤੇ ਇਹ ਹਥਿਆਰ ਅਪਰਾਧਿਕ ਸਮੂਹਾਂ ਦੇ ਜ਼ਮੀਨੀ ਸੰਚਾਲਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ, ਨੈੱਟਵਰਕ ਵਿੱਚ ਸ਼ਾਮਿਲ ਸਾਰੇ ਮੈਂਬਰਾਂ ਦੀ ਪਛਾਣ ਕਰਨ ਅਤੇ ਪੂਰੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਹ ਜਾਣਕਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਸਰਹੱਦ ਪਾਰ ਅਪਰਾਧ ਅਤੇ ਸੰਗਠਿਤ ਤਸਕਰੀ ਨੈੱਟਵਰਕ ਨੂੰ ਖਤਮ ਕਰਨ ਲਈ ਵਚਨਵੱਧ ਹੈ।

