ਹੁਸ਼ਿਆਰਪੁਰ, 12 ਸਤੰਬਰ 2025 – ਦਿੱਲੀ ਤੋਂ ਬਾਅਦ ਹੁਣ ਬੰਬੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਈ-ਮੇਲ ਰਾਹੀਂ ਹੀ ਧਮਕੀ ਭੇਜੀ ਗਈ ਹੈ, ਜਿਸ ਤੋਂ ਬਾਅਦ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ।
ਮਿਲੀ ਜਾਣਕਾਰੀ ਅਨੁਸਾਰ ਸਾਵਧਾਨੀ ਵਜੋਂ ਜੱਜਾਂ, ਵਕੀਲਾਂ, ਮੁਕੱਦਮੇਬਾਜ਼ਾਂ ਅਤੇ ਸਟਾਫ਼ ਨੂੰ ਅਦਾਲਤ ਦੇ ਅਹਾਤੇ ਤੋਂ ਬਾਹਰ ਕੱਢ ਦਿੱਤਾ ਗਿਆ। ਪੁਲਸ ਦੇ ਸੂਤਰਾਂ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਮਿਲੀ ਸੀ, ਜਿਸ ‘ਚ ਇੱਕ ਅਦਾਲਤ ਦਾ ਜ਼ਿਕਰ ਕੀਤਾ ਗਿਆ ਸੀ ਪਰ ਸਹੀ ਸਥਾਨ ਨਹੀਂ ਦੱਸਿਆ ਗਿਆ ਸੀ। ਇੱਕ ਬੰਬ ਖੋਜ ਅਤੇ ਨਿਰੋਧਕ ਦਸਤਾ ਤੁਰੰਤ ਤਾਇਨਾਤ ਕੀਤਾ ਗਿਆ ਸੀ ਅਤੇ ਪੂਰੀ ਤਲਾਸ਼ੀ ਲਈ ਖੇਤਰ ਨੂੰ ਘੇਰ ਲਿਆ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਕੁਝ ਸਮਾਂ ਪਹਿਲਾਂ ਦਿੱਲੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।

