- ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ, ਦਰਿਆਵਾਂ ਦੇ ਪਾਣੀ ਦਾ ਪੱਧਰ ਘਟਿਆ
ਚੰਡੀਗੜ੍ਹ, 14 ਸਤੰਬਰ 2025 – ਅੱਜ (ਐਤਵਾਰ) ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ। ਇਨ੍ਹਾਂ ਦਿਨਾਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਮੌਸਮ ਠੰਢਾ ਰਹਿੰਦਾ ਹੈ, ਜਦੋਂ ਕਿ ਦੁਪਹਿਰ ਨੂੰ ਧੁੱਪ ਨਿਕਲਣ ਕਾਰਨ ਗਰਮੀ ਵਧਦੀ ਹੈ। ਮੌਸਮ ਵਿਭਾਗ ਅਨੁਸਾਰ 17 ਅਤੇ 18 ਸਤੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।
ਇਸ ਦੇ ਨਾਲ ਹੀ ਪਟਿਆਲਾ ਅਤੇ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 34.5 ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ ਵੀ ਦਰਜ ਕੀਤਾ ਗਿਆ ਹੈ। ਜੋ ਕਿ 24 ਸੈਲਸੀਅਸ ਸੀ।
ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਘਟਣ ਤੋਂ ਬਾਅਦ, ਹੁਣ ਸੂਬਾ ਸਰਕਾਰ ਨੇ ਰਾਹਤ ਅਤੇ ਸਫਾਈ ਦੇ ਕੰਮ ਨੂੰ ਤੇਜ਼ ਕਰ ਦਿੱਤਾ ਹੈ। ਸਰਕਾਰੀ ਟੀਮਾਂ ਪਿੰਡ-ਪਿੰਡ ਜਾ ਕੇ ਸਫਾਈ ਮੁਹਿੰਮ ਸ਼ੁਰੂ ਕਰਨਗੀਆਂ, ਤਾਂ ਜੋ ਪਾਣੀ ਘਟਣ ਤੋਂ ਬਾਅਦ ਪਿੰਡ ਵਾਸੀਆਂ ਨੂੰ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ।

ਪਹਾੜਾਂ ਵਿੱਚ ਮੀਂਹ ਨਾ ਪੈਣ ਤੋਂ ਬਾਅਦ, ਹੁਣ ਪੰਜਾਬ ਵਿੱਚ ਵੀ ਜਨਜੀਵਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ, ਸਰਹੱਦ ‘ਤੇ ਉਨ੍ਹਾਂ ਸਾਰੀਆਂ ਥਾਵਾਂ ‘ਤੇ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਜਿੱਥੇ ਨੁਕਸਾਨ ਹੋਇਆ ਹੈ। ਪਿਛਲੇ ਇੱਕ ਹਫ਼ਤੇ ਤੋਂ, ਪੰਜਾਬ ਵਿੱਚ ਹੜ੍ਹ ਦੀ ਸਥਿਤੀ ਵਿੱਚ ਕੁਝ ਸੁਧਾਰ ਦੇਖਿਆ ਗਿਆ ਹੈ, ਅਤੇ ਸਾਰੀਆਂ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਘਟ ਰਿਹਾ ਹੈ।
