ਚੰਡੀਗੜ੍ਹ, 17 ਸਤੰਬਰ 2025 – ਪੰਜਾਬ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਅੱਤਵਾਦੀ ਨੈੱਟਵਰਕ ਵਿਰੁੱਧ ਇਕ ਵੱਡੀ ਸਫ਼ਲਤਾ ਪ੍ਰਾਪਤ ਕਰਦੇ ਹੋਏ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਛੇਹਰਟਾ ਦੇ ਵਡਾਲੀ ਤੋਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਯਾਸੀਨ ਮੁਹੰਮਦ ਵਜੋਂ ਹੋਈ ਹੈ, ਜਿਸ ਕੋਲੋਂ 7.122 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ।
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਨੂੰ ਮੋਗਾ ਦਾ ਰਹਿਣ ਵਾਲਾ ਹੈ ਜਗਪ੍ਰੀਤ ਸਿੰਘ ਉਰਫ਼ ਜੱਗਾ ਚਲਾ ਰਿਹਾ ਸੀ। ਉਹ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਹੈਰੋਇਨ ਸਪਲਾਈ ਕਰਦਾ ਸੀ।
ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਇਕ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫ਼ਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਨਸ਼ਾ ਤਸਕਰੀ ਨੂੰ ਖ਼ਤਮ ਕਰਨ ਅਤੇ ਇਕ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣੇ ਦ੍ਰਿੜ ਇਰਾਦੇ ਵਿੱਚ ਵਚਨਬੱਧ ਹੈ।

