ਨਵੀਂ ਦਿੱਲੀ, 14 ਫਰਵਰੀ 2021 – ਦਿੱਲੀ ਪੁਲਿਸ ਨੇ 26 ਜਨਵਰੀ ਹਿੰਸਾ ਮਾਮਲੇ ‘ਚ ਦੋਸ਼ੀ ਲਖਬੀਰ ਸਿੰਘ ਉਰਫ਼ ਲੱਖਾ ਸਿਧਾਣਾ ਦੇ ਸਿਰ ‘ਤੇ ਵੀ ਇਨਾਮ ਰੱਖ ਦਿੱਤਾ ਹੈ। ਦਿੱਲੀ ਪੁਲਿਸ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਲੱਖਾ ਸਿਧਾਣਾ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਦਿੱਲੀ ਪੁਲਿਸ ਕ੍ਰਾਈਮ ਬਰਾਂਚ ਅਤੇ ਵਿਸ਼ੇਸ਼ ਸੈੱਲ ਦੀ ਟੀਮਾਂ ਇਸ ਸਬੰਧ ‘ਚ ਪੰਜਾਬ, ਹਰਿਆਣਾ ਅਤੇ ਦਿੱਲੀ-ਐਨ. ਸੀ. ਆਰ. ‘ਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ।