ਅੰਮ੍ਰਿਤਸਰ, 17 ਸਤੰਬਰ 2025 – ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ 15 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਅੰਮ੍ਰਿਤਸਰ ਆਏ ਸਨ। ਇਸ ਦੌਰਾਨ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਰਾਹੁਲ ਗਾਂਧੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤੀ ਗਿਆ ਇਸ ਤੋਂ ਬਾਅਦ ਹੁਣ ਵਿਵਾਦ ਖੜ੍ਹਾ ਹੋ ਗਿਆ ਸੀ। ਹੁਣ ਇਸ ਮਾਮਲੇ ਵਿਚ ਐੱਸਜੀਪੀਸੀ ਨੇ ਵੱਡੀ ਕਾਰਵਾਈ ਕੀਤੀ ਹੈ।
ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ SGPC ਨੇ ਮੈਨੇਜਰ, ਕਥਾਵਾਚਕ, ਗ੍ਰੰਥੀ ਤੇ ਸੇਵਾਦਾਰ ਨੂੰ ਸਸਪੈਂਡ ਕਰ ਦਿੱਤਾ ਹੈ। ਵੱਖ-ਵੱਖ ਸਿੱਖ ਸੰਗਠਨਾਂ ਨੇ ਸ਼੍ਰੋਮਣੀ ਕਮੇਟੀ ਅੱਗੇ ਇਸ ‘ਤੇ ਇਤਰਾਜ਼ ਦਰਜ ਕਰਵਾਏ ਸਨ। ਜਦੋਂ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਇਸ ਦਾ ਨੋਟਿਸ ਲਿਆ ਤੇ ਹੁਣ ਇਸ ਮਾਮਲੇ ‘ਚ ਕਾਰਵਾਈ ਕਰ ਦਿੱਤੀ ਗਈ ਹੈ।

