ਚੰਡੀਗੜ੍ਹ, 19 ਸਤੰਬਰ 2025 – ਨਾਰਕੋ-ਅੱਤਵਾਦ ਨੈੱਟਵਰਕਾਂ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਸ਼ਾ ਸਪਲਾਈ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ, ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਹ ਬਰਾਮਦਗੀ ਇੱਕ ਯੋਜਨਾਬੱਧ, ਦੋ ਮਹੀਨਿਆਂ ਦੇ ਸਰੋਤ-ਅਧਾਰਤ ਆਪ੍ਰੇਸ਼ਨ ਦਾ ਨਤੀਜਾ ਹੈ।
ਇੱਕ ਕੇਸ ਦਰਜ ਕੀਤਾ ਗਿਆ ਹੈ ਅਤੇ ਪੂਰੇ ਨੈੱਟਵਰਕ ਸਮੇਤ ਇਸ ਦੇ ਅਗਲੇ ਪਿਛਲੇ ਲਿੰਕਾਂ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਡਰੱਗ ਸਿੰਡੀਕੇਟਾਂ ਨੂੰ ਖਤਮ ਕਰਨ ਅਤੇ ਇੱਕ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

