ਤਰਨਤਾਰਨ, 19 ਸਤੰਬਰ 2025 – ਵਿਧਾਨ ਸਭਾ ਹਲਕਾ ਤਰਨਤਾਰਨ ‘ਚ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਵੀ ਸਰਗਰਮ ਹੋਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਿਰਦੇਸ਼ਾਂ ਅਨੁਸਾਰ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਤਰਨਤਾਰਨ ਜ਼ਿਮਨੀ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਸ ਦੌਰਾਨ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨ ਗਿਆ ਸੀ, ਉੱਥੇ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਇਸ ਚੋਣ ‘ਚ ਕਾਂਗਰਸ ਤੇ ‘ਆਪ’ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਬਾਕੀ ਹੈ।
ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਡਾਕਟਰ ਕਸ਼ਮੀਰ ਸਿੰਘ ਸੋਹਲ ਦੇਹਾਂਤ ਦਾ ਹੋ ਗਿਆ ਸੀ। ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ ਤੇ ਹੁਣ ਇਸ ਸੀਟ ‘ਤੇ ਜ਼ਿਮਨੀ ਚੋਣ ਹੋਣੀ ਹੈ।

