ਦਾ ਐਡੀਟਰ ਨਿਊਜ਼, ਫਗਵਾੜਾ, 20 ਸਤੰਬਰ 2025 – ਫਗਵਾੜਾ ਵਿਚ ਪੰਜਾਬ ਰੋਡਵੇਜ਼ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਬੱਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ 5 ਸਵਾਰੀਆਂ ਸਮੇਤ ਕੁੱਲ 6 ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਵਾਪਰਿਆ। ਰੋਡਵੇਜ਼ ਦੀ ਇਹ ਬੱਸ ਚੰਡੀਗੜ੍ਹ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ।
ਬੱਸ ਵਿਚ ਸਵਾਰ ਸਵਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾਣ ਲਈ ਬੱਸ ਫੜੀ ਸੀ। ਜਦੋਂ ਉਹ ਫਗਵਾੜਾ ਨੇੜੇ ਪਹੁੰਚੇ ਤਾਂ ਇੱਥੇ ਇਕਦੱਮ ਬੱਸ ਦੀ ਟਿੱਪਰ ਨਾਲ ਟੱਕਰ ਹੋ ਗਈ। ਉਨ੍ਹਾਂ ਕਿਹਾ ਕਿ ਬੱਸ ਦੀ ਸਪੀਡ ਜ਼ਿਆਦਾ ਤੇਜ਼ ਨਹੀਂ ਸੀ, ਪਰ ਡਰਾਈਵਰ ਦੀ ਅੱਖ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ।

