ਚੰਡੀਗੜ੍ਹ, 20 ਸਤੰਬਰ 2025 – ਪੰਜਾਬ ਸਰਕਾਰ ਵੱਲੋਂ ਸਤੰਬਰ ਮਹੀਨੇ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤੀ ਜਾ ਚੁੱਕੀ ਹੈ। ਸੂਬੇ ਦੇ ਲੋਕਾਂ ਨੂੰ ਇਸ ਮਹੀਨੇ 22 ਤਾਰੀਖ਼ ਨੂੰ ਇਕ ਹੋਰ ਸਰਕਾਰੀ ਛੁੱਟੀ ਮਿਲਣ ਵਾਲੀ ਹੈ। 22 ਸਤੰਬਰ ਦਿਨ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜੈਯੰਤੀ ਹੈ। ਇਸ ਦੌਰਾਨ ਪੰਜਾਬ ਭਰ ‘ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸੂਬੇ ਦੀਆਂ ਜਨਤਕ ਛੁੱਟੀਆਂ ਵਿਚ 22 ਸਤੰਬਰ ਦੀ ਛੁੱਟੀ ਵੀ ਸ਼ਾਮਲ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਵੀ ਬੰਦ ਰਹਿਣਗੇ। ਹਾਲਾਂਕਿ ਇਸ ਛੁੱਟੀ ਤੋਂ ਪਹਿਲਾਂ ਐਤਵਾਰ ਨੂੰ ਵੀ ਸਰਕਾਰੀ ਛੁੱਟੀ ਰਹੇਗੀ। ਇਸ ਤਰ੍ਹਾਂ ਸਰਕਾਰੀ ਮੁਲਾਜ਼ਮਾਂ ਅਤੇ ਬੱਚਿਆਂ ਦੀ ਐਤਵਾਰ ਅਤੇ ਸੋਮਵਾਰ ਨੂੰ 2 ਇਕੱਠੀਆਂ ਛੁੱਟੀਆਂ ਆ ਗਈਆਂ ਹਨ।

