ਨਵੀਂ ਦਿੱਲੀ, 16 ਫਰਵਰੀ 2021 – ਦਿੱਲੀ ‘ਚ 26 ਜਨਵਰੀ ਨੂੰ ਹੋਈ ਹਿੰਸਾ ਮਾਮਲੇ ਅਤੇ ਲਾਲ ਕਿਲ੍ਹੇ ‘ਚ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਦਾ ਅਦਾਲਤ ਨੇ 7 ਦਿਨਾਂ ਦਾ ਪੁਲਿਸ ਰਿਮਾਂਡ ਹੋਰ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਅਦਾਲਤ ਨੇ ਪੁਲਿਸ ਨੂੰ ਦੀਪ ਸਿੱਧੂ ਦਾ 7 ਦਿਨਾਂ ਦਾ ਹੀ ਪੁਲਿਸ ਰਿਮਾਂਡ ਦਿੱਤਾ ਸੀ। ਦੀਪ ਸਿੱਧੂ ਦਾ ਪਿਛਲਾ ਪੁਲਿਸ ਰਿਮਾਂਡ ਅੱਜ ਹੀ ਖਤਮ ਹੋਇਆ ਸੀ। ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਦੀ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ ਸੀ।