ਚੰਡੀਗੜ੍ਹ, 24 ਸਤੰਬਰ 2025 – ਪੰਜਾਬ ਦੀ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਹੋ ਗਿਆ ਹੈ। ਪੰਜਾਬ ਦੀ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ ਅਤੇ ਉਸੇ ਹੀ ਦਿਨ ਸ਼ਾਮ ਨੂੰ ਨਤੀਜਾ ਐਲਾਨਿਆ ਜਾਵੇਗਾ। ਨਾਮਜ਼ਦਗੀ 6 ਅਕਤੂਬਰ ਤੋਂ ਭਰੀ ਜਾਵੇਗੀ।
ਦੱਸ ਦਈਏ ਕਿ ਪੰਜਾਬ ਦੀ ਇਹ ਰਾਜ ਸਭਾ ਸੀਟ ਸੰਜੀਵ ਅਰੋੜਾ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋਈ ਸੀ। ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਵਿੱਚ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ 19 ਜੂਨ ਨੂੰ ਹੋਈ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਦੇ ਫਰਕ ਨਾਲ ਹਰਾਇਆ ਸੀ।
ਇਸ ਜਿੱਤ ਤੋਂ ਬਾਅਦ ਸੰਜੀਵ ਅਰੋੜਾ ਨੇ 1 ਜੁਲਾਈ ਨੂੰ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਦਾ ਅਸਤੀਫਾ 1 ਜੁਲਾਈ ਤੋਂ ਹੀ ਸਵੀਕਾਰ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ ਅਤੇ ਹੁਣ ਇਸੇ ਸੀਟ ‘ਤੇ 24 ਅਕਤੂਬਰ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ।

