ਲੁਧਿਆਣਾ, 24 ਸਤੰਬਰ 2025 – ਆਮ ਆਦਮੀ ਪਾਰਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਮਨਦੀਪ ਸਿੰਘ ਦੀਦਾਰੇਵਾਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ 6 ਮਹੀਨੇ ਲਈ ਸਸਪੈਂਡ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ 19 ਸਤੰਬਰ ਨੂੰ ਪਾਰਟੀ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।

ਲੈਂਡ ਪੁਲਿੰਗ ਨੀਤੀ ਦਾ ਵਿਰੋਧ ਕਰਨ ਵਾਲੇ ਹਰਮਨਦੀਪ ਸਿੰਘ ਦੀਦਾਰੇਵਾਲਾ ਲੰਮੇ ਸਮੇਂ ਤੋਂ ਆਪ ਨਾਲ ਜੁੜੇ ਆ ਰਹੇ ਸਨ। ਪਾਰਟੀ ਸੂਤਰਾਂ ਦਾ ਆਖਣਾ ਹੈ ਕਿ ਹਰਮਨਦੀਪ ਸਿੰਘ ਦੀਦਾਰੇਵਾਲਾ ਪਿਛਲੇ ਕੁਝ ਸਮੇਂ ਤੋਂ ਨਾ ਸਿਰਫ ਪਾਰਟੀ ਦੇ ਫ਼ੈਸਲਿਆਂ ਦਾ ਵਿਰੋਧ ਕਰ ਰਹੇ ਸਨ ਸਗੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਉਨ੍ਹਾਂ ਦੀ ਸ਼ਮੂਲੀਅਤ ਪਾਈ ਗਈ, ਜਿਸ ਦੇ ਚੱਲਦੇ ਉਨ੍ਹਾਂ ਖ਼ਿਲਾਫ਼ ਇਹ ਸਖ਼ਤ ਫੈ਼ਸਲਾ ਲਿਆ ਗਿਆ ਹੈ।

