ਤਰਨ ਤਾਰਨ, 16 ਫਰਵਰੀ 2021 – ਤਰਨ ਤਾਰਨ ਦੇ ਪਿੰਡ ਕਿੜੀਆਂ ‘ਚ ਇੱਕ ਪਿਓ ਵੱਲੋਂ ਆਪਣੇ ਹੀ ਪੁੱਤ ਨੂੰ ਗੋਲੀ ਮਾਰ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿਓ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਅਤੇ ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਦੋਵਾਂ ‘ਚ ਕਿਸੇ ਗੱਲ ਨੂੰ ਕੇ ਬਹਿਸ ਹੋ ਗਈ ਜਿਸ ਤੋਂ ਬਾਅਦ ਪਿਓ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਕਬਜਾ ‘ਚ ਲੈ ਕੇ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।