12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਹੀ ਤੇਜ਼ਧਾਰ ਹਥਿਆਰਾਂ ਨਾਲ ਕਤਲ

  • ਵਿਦਿਆਰਥੀ ਸਕੂਲ ‘ਚੋਂ ਪੇਪਰ ਦੇ ਕੇ ਨਿਕਲਿਆ ਸੀ ਬਾਹਰ

ਗੁਰਦਾਸਪੁਰ, 16 ਫਰਵਰੀ 2021 – ਗੁਰਦਾਸਪੁਰ ਦੇ ਕਸਬਾ ਘੁਮਾਣ ‘ਚ 12ਵੀਂ ਜਮਾਤ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਵਿਦਿਆਰਥੀ ਸਕੂਲ਼ ‘ਚੋਂ ਪੇਪਰ ਦੇ ਕੇ ਬਾਹਰ ਨਿਕਲਿਆ ਸੀ। ਮ੍ਰਿਤਕ ਵਿਦਿਆਰਥੀ ਸੀਨੀਅਰ ਸੈਕੰਡਰੀ ਸਕੂਲ ਘੁਮਾਣ ‘ਚ 12ਵੀਂ ਜਮਾਤ ‘ਚ ਪੜ੍ਹਦਾ ਸੀ। ਮ੍ਰਿਤਕ ਵਿਦਿਆਰਥੀ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ ਅਤੇ ਉਸ ਦੀ ਉਮਰ 18 ਸਾਲ ਦੀ ਸੀ।

ਜਦੋਂ ਵਿਦਿਆਰਥੀ ਪੇਪਰ ਦੇ ਕੇ ਸਕੂਲ ਦੇ ਗੇਟ ਬਾਹਰ ਨਿਕਲਿਆ ਤਾਂ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕੀਤਾ ਗਿਆ। ਜਿਸ ‘ਚ ਸਿਮਰਨਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਸਿਮਰਨਜੀਤ ਸਿੰਘ ਨੂੰ ਸਕੂਲ ਦੇ ਅਧਿਆਪਕਾਂ ਦੇ ਵੱਲੋਂ ਸਰਕਾਰੀ ਹਸਪਤਾਲ ਘੁਮਾਣ ਵਿੱਚ ਲੈ ਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਪਰ ਰਸਤੇ ਵਿੱਚ ਹੀ ਸਿਮਰਨਜੀਤ ਸਿੰਘ ਦੀ ਮੌਤ ਹੋ ਗਈ।

ਮੌਕੇ ‘ਤੇ ਪੁੱਜੀ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰਕੇ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਿਉ ਨੇ ਪੁੱਤ ਨੂੰ ਗੋਲੀ ਮਾਰ ਕੇ ਕੀਤਾ ਕਤਲ

ਭਾਰਤ ਨੇ ਦੂਜੇ ਟੈਸਟ ‘ਚ ਇੰਗਲੈਂਡ ਨੂੰ ਹਰਾ ਕੇ ਟੈਸਟ ਸੀਰੀਜ਼ ‘ਚ ਕੀਤੀ ਵਾਪਸੀ