ਰਾਜਵੀਰ ਜਵੰਦਾ ਦਾ ਹਾਲ ਜਾਨਣ ਹਸਪਤਾਲ ਪਹੁੰਚੇ CM ਮਾਨ, ਸਿਹਤ ਬਾਰੇ ਦਿੱਤੀ ਵੱਡੀ ਅਪਡੇਟ

ਮੋਹਾਲੀ, 28 ਸਤੰਬਰ 2025 – ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ‘ਚ ਹੁਣ ਕਾਫ਼ੀ ਸੁਧਾਰ ਹੋ ਰਿਹਾ ਹੈ। ਰਾਜਵੀਰ ਜਵੰਦਾ ਦਾ ਹਾਲ ਜਾਣਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਰਾਜਵੀਰ ਜਵੰਦਾ ਦਾ ਹਾਲ ਜਾਣਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਦੱਸਿਆ ਕਿ ਰਾਜਵੀਰ ਜਵੰਦਾ ਦੀ ਹਾਲਤ ਕੱਲ੍ਹ ਨਾਲੋਂ ਬਿਹਤਰ ਦੱਸੀ ਜਾ ਰਹੀ ਹੈ। ਕੱਲ੍ਹ ਉਨ੍ਹਾਂ ਦੇ ਕਈ ਅੰਗ ਵੀ ਕੰਮ ਨਹੀਂ ਕਰ ਰਹੇ ਸਨ। ਹੈੱਡ ਇਨਜਰੀ ਹੋਣ ਕਾਰਨ ਰਿਕਵਰੀ ਬੇਹੱਦ ਹੌਲੀ-ਹੌਲੀ ਹੁੰਦੀ ਹੈ। ਸਾਰੇ ਉਨ੍ਹਾਂ ਦੇ ਕਲਾਕਾਰ ਸਾਥੀ ਇਥੇ ਪਹੁੰਚੇ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਅਤੇ ਪਤਨੀ ਸਮੇਤ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ। ਅਸੀਂ ਆਸ ਕਰਦੇ ਹਾਂ ਕਿ ਰਾਜਵੀਰ ਜਲਦੀ ਠੀਕ ਹੋ ਕੇ ਪੰਜਾਬੀ ਗੀਤ ਮਾਂ ਬੋਲੀ ਦੀ ਝੋਲੀ ਪਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਅਫ਼ਵਾਹਾਂ ਫੈਲਾਉਣ ਤੋਂ ਬਚੋ। ਜੋ ਡਾਕਟਰਾਂ ਵੱਲੋਂ ਬੁਲੇਟਿਨ ਜਾਰੀ ਕੀਤਾ ਜਾਵੇਗਾ, ਉਸ ਨੂੰ ਹੀ ਸਹੀ ਮੰਨਿਆ ਜਾਵੇਗਾ।

ਉਥੇ ਹੀ ਉਨ੍ਹਾਂ ਨੂੰ ਮਿਲਣ ਪਹੁੰਚ ਰਹੇ ਪੰਜਾਬੀ ਗਾਇਕਾਂ ਨੇ ਵੀ ਦੱਸਿਆ ਕਿ ਰਾਜਵੀਰ ਜਵੰਦਾ ਜਲਦੀ ਰਿਕਵਰ ਕਰ ਰਹੇ ਹਨ। ਸ਼ਨੀਵਾਰ ਨੂੰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ ਚਾਰ ਹੋਰ ਦੋਸਤਾਂ ਨਾਲ ਬਾਈਕ ‘ਤੇ ਰਾਈਡ ‘ਤੇ ਜਾ ਰਹੇ ਸਨ। ਇਸ ਦੌਰਾਨ ਅਚਾਨਕ 2 ਅਵਾਰਾ ਪਸ਼ੂ ਸਾਹਮਣੇ ਆ ਜਾਣ ਕਰਕੇ ਮੋਟਰਸਾਈਕਲ ਬੇਕਾਬੂ ਅਤੇ ਬੋਲੈਰੋ ਗੱਡੀ ਨਾਲ ਟਕਰਾ ਗਈ, ਜਿਸ ਕਰਕੇ ਉਕਤ ਹਾਦਸਾ ਵਾਪਰਿਆ। ਸੜਕ ‘ਤੇ ਸਿਰ ਲੱਗਣ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਹਾਦਸੇ ਮਗਰੋਂ ਰਾਜਵੀਰ ਜਵੰਦਾ ਨੂੰ ਦਿਲ ਦਾ ਦੌਰਾ ਵੀ ਪਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਰੂਰ ਰੈਲੀ ਹਾਦਸਾ: ਵਿਜੇ ਥਲਾਪਤੀ ਨੇ ਮੁਆਵਜ਼ੇ ਦਾ ਕੀਤਾ ਐਲਾਨ

ਮਿਥੁਨ ਮਨਹਾਸ ਬਣੇ BCCI ਦੇ ਨਵੇਂ ਪ੍ਰਧਾਨ