- ਵੈਸਟਇੰਡੀਜ਼ ਦੂਜੀ ਪਾਰੀ ਵਿੱਚ 146 ਦੌੜਾਂ ‘ਤੇ ਆਲ ਆਊਟ
- ਜਡੇਜਾ ਨੇ 4 ਵਿਕਟਾਂ ਲਈਆਂ
ਅਹਿਮਦਾਬਾਦ, 4 ਅਕਤੂਬਰ 2025 – ਟੀਮ ਇੰਡੀਆ ਨੇ ਅਹਿਮਦਾਬਾਦ ਟੈਸਟ ਵਿੱਚ ਵੈਸਟਇੰਡੀਜ਼ ਜ਼ਬਰਦਸਤ ਜਿੱਤ ਦਰਜ ਕੀਤੀ ਹੈ। ਭਾਰਤ ਨੇ ਵੈਸਟਇੰਡੀਜ਼ ਨੂੰ ਇੱਕ ਪਾਰੀ ਅਤੇ 140 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਹਾਸਲ ਕਰ ਲਈ ਹੈ। ਲੜੀ ਦਾ ਦੂਜਾ ਟੈਸਟ 10 ਅਕਤੂਬਰ ਤੋਂ ਨਵੀਂ ਦਿੱਲੀ ਵਿੱਚ ਖੇਡਿਆ ਜਾਵੇਗਾ।
ਸ਼ਨੀਵਾਰ ਨੂੰ, ਮੈਚ ਦੇ ਤੀਜੇ ਦਿਨ, ਵੈਸਟਇੰਡੀਜ਼ ਆਪਣੀ ਦੂਜੀ ਪਾਰੀ ਵਿੱਚ 45.1 ਓਵਰਾਂ ਵਿੱਚ 146 ਦੌੜਾਂ ‘ਤੇ ਆਲ ਆਊਟ ਹੋ ਗਿਆ। ਐਲਿਕ ਅਥਾਨੇਸ 38 ਦੌੜਾਂ, ਜਸਟਿਨ ਗ੍ਰੀਵਜ਼ 25 ਦੌੜਾਂ ਬਣਾ ਕੇ ਆਊਟ ਹੋਏ। ਰਵਿੰਦਰ ਜਡੇਜਾ ਨੇ 4 ਵਿਕਟਾਂ, ਮੁਹੰਮਦ ਸਿਰਾਜ ਨੇ 3 ਵਿਕਟਾਂ, ਕੁਲਦੀਪ ਯਾਦਵ ਨੇ 2 ਵਿਕਟਾਂ ਅਤੇ ਵਾਸ਼ਿੰਗਟਨ ਸੁੰਦਰ ਨੇ 1 ਵਿਕਟ ਲਈ।
ਇਸ ਤੋਂ ਪਹਿਲਾਂ, ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ 448/5 ‘ਤੇ ਘੋਸ਼ਿਤ ਕੀਤੀ, ਜਿਸ ਨਾਲ ਉਨ੍ਹਾਂ ਨੂੰ ਪਹਿਲੀ ਪਾਰੀ ਦੇ ਆਧਾਰ ‘ਤੇ 286 ਦੌੜਾਂ ਦੀ ਬੜ੍ਹਤ ਮਿਲੀ। ਵੈਸਟਇੰਡੀਜ਼ ਮੈਚ ਦੇ ਪਹਿਲੇ ਦਿਨ ਸਿਰਫ਼ 162 ਦੌੜਾਂ ਹੀ ਬਣਾ ਸਕਿਆ ਸੀ।

