ਚੰਡੀਗੜ੍ਹ, 10 ਅਕਤੂਬਰ 2025 – ਪੰਜਾਬ ਦੀ ਰਾਜ ਸਭਾ ਸੀਟ ਲਈ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਰਹੇ। ਰਾਜ ਸਭਾ ਦੀ ਇਸ ਸੀਟ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ ਤੇ ਉਸੇ ਦਿਨ ਹੀ ਵੋਟਾਂ ਦੀ ਗਿਣਤੀ ਕਰ ਕੇ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ।
ਦੱਸ ਦਈਏ ਕਿ ਇਹ ਸੀਟ ਸੰਜੀਵ ਅਰੋੜਾ ਦੇ ਅਸਤੀਫ਼ੇ ਮਗਰੋਂ ਖ਼ਾਲੀ ਹੋਈ ਸੀ, ਜਿਨ੍ਹਾਂ ਨੇ ਵਿਧਾਇਕ ਗੋਗੀ ਦੇ ਦੇਹਾਂਤ ਮਗਰੋਂ ਲੁਧਿਆਣਾ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ਮਗਰੋਂ ਰਾਜ ਸਭਾ ਦੀ ਸੀਟ ਤੋਂ ਅਸਤੀਫ਼ਾ ਦਿੱਤਾ ਸੀ। ਇਹ ਚੋਣ ਜਿੱਤਣ ਮਗਰੋਂ ਉਨ੍ਹਾਂ ਨੂੰ ਪੰਜਾਬ ਕੈਬਨਿਟ ਵਿਚ ਵੀ ਸ਼ਾਮਲ ਕੀਤਾ ਗਿਆ ਹੈ।

