ਚੰਡੀਗੜ੍ਹ, 14 ਅਕਤੂਬਰ 2025 – ਹਰਿਆਣਾ ਦੇ ਰੋਹਤਕ ‘ਚ ਸਾਈਬਰ ਸੈੱਲ ਵਿੱਚ ਤਾਇਨਾਤ ਇੱਕ ASI ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੂੰ ਮੌਕੇ ਤੋਂ ਤਿੰਨ ਪੰਨਿਆਂ ਦਾ ਸੁਸਾਈਡ ਨੋਟ ਅਤੇ ਇੱਕ ਵੀਡੀਓ ਮੈਸੇਜ ਮਿਲਿਆ ਹੈ।
ਆਪਣੇ ਸੁਸਾਈਡ ਨੋਟ ਵਿੱਚ, ਮ੍ਰਿਤਕ ASI ਨੇ ਮਰਹੂਮ IPS ਅਧਿਕਾਰੀ ਵਾਈ. ਪੂਰਨ ਕੁਮਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਉਸਨੇ ਲਿਖਿਆ ਕਿ ਵਾਈ. ਪੂਰਨ ਕੁਮਾਰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀ ਅਤੇ ਜਾਤੀਵਾਦ ਦਾ ਸ਼ੋਸ਼ਣ ਕਰਕੇ ਸਿਸਟਮ ਨੂੰ ਹਾਈਜੈਕ ਕਰ ਰਿਹਾ ਸੀ। ਨੋਟ ਵਿੱਚ, ASI ਨੇ ਕਿਹਾ ਕਿ ਉਸਨੇ “ਭ੍ਰਿਸ਼ਟ ਸਿਸਟਮ ਵਿਰੁੱਧ ਆਪਣੀ ਜਾਨ ਕੁਰਬਾਨ ਕਰ ਦਿੱਤੀ” ਅਤੇ ਇਸ ਪਰਿਵਾਰ ਵਿਰੁੱਧ ਨਿਰਪੱਖ ਜਾਂਚ ਦੀ ਮੰਗ ਕੀਤੀ।
ਸੂਤਰਾਂ ਅਨੁਸਾਰ, ਮ੍ਰਿਤਕ ASI ਆਈਪੀਐੱਸ ਵਾਈ. ਪੂਰਨ ਕੁਮਾਰ ਦੇ ਗੰਨਮੈਨ ਸੁਸ਼ੀਲ ਕੁਮਾਰ ਨਾਲ ਸਬੰਧਤ ਇੱਕ ਮਹੱਤਵਪੂਰਨ ਮਾਮਲੇ ਲਈ ਜਾਂਚ ਟੀਮ ਦਾ ਹਿੱਸਾ ਸੀ। ਫਿਲਹਾਲ, ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਂਚ ਜਾਰੀ ਹੈ। ਫੋਰੈਂਸਿਕ ਟੀਮ ਨੇ ਸੁਸਾਈਡ ਨੋਟ ਅਤੇ ਵੀਡੀਓ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਦੱਸ ਦਈਏ ਕਿ ਬੀਤੇ ਦਿਨ ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ. ਪੂਰਨ ਕੁਮਾਰ ਵੱਲੋਂ ਵੀ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਉਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 11 ਸਥਿਤ ਆਪਣੇ ਘਰ ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਇਸ ਦੌਰਾਨ ਹੁਣ ਏਐੱਸਆਈ ਵੱਲੋਂ ਖੁਦ ਨੂੰ ਗੋਲੀ ਮਾਰਨ ਦੌਰਾਨ ਆਈਪੀਐੱਸ ਅਧਿਕਾਰੀ ਉੱਤੇ ਮੜੇ ਦੋਸ਼ਾਂ ਨੇ ਪੂਰਾ ਮਾਮਲਾ ਹੀ ਬਦਲ ਕੇ ਰੱਖ ਦਿੱਤਾ ਹੈ। ਪੂਰੇ ਮਾਮਲੇ ਦੀ ਸੱਚਾਈ ਜਾਂਚ ਤੋਂ ਬਾਅਦ ਸਾਹਮਣੇ ਆਵੇਗੀ।
