ਮੋਹਾਲੀ, 17 ਅਕਤੂਬਰ 2025 – ਫਾਜ਼ਿਲਕਾ ਜ਼ਿਲ੍ਹੇ ਦੇ ਬੱਲੂਆਣਾ ਤੋਂ ‘ਆਪ’ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨਾਲ ਅੱਜ (ਸ਼ੁੱਕਰਵਾਰ) ਸਵੇਰੇ ਮੋਹਾਲੀ ਵਿੱਚ ਹਾਦਸਾ ਵਾਪਰ ਗਿਆ। ਉਨ੍ਹਾਂ ਦੀ ਕਾਰ ਨੂੰ ਗਲਤ ਸਾਈਡ ਤੋਂ ਇੱਕ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ। ਹਾਲਾਂਕਿ ਇਸ ਹਾਦਸੇ ‘ਚ ਕੋਈ ਵੀ ਜ਼ਖਮੀ ਨਹੀਂ ਹੋਇਆ, ਪਰ ਵਿਧਾਇਕ ਦੀ ਕਾਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।
ਵਿਧਾਇਕ ਅਮਨਦੀਪ ਸਿੰਘ ਗੋਲਡੀ ਨੇ ਦੱਸਿਆ ਕਿ ਉਹ ਅੱਜ (ਸ਼ੁੱਕਰਵਾਰ) ਆਪਣੀ ਕਾਰ ਵਿੱਚ ਬੱਲੂਆਣਾ ਤੋਂ ਚੰਡੀਗੜ੍ਹ ਜਾ ਰਹੇ ਸਨ ਉਸ ਵੇਲੇ ਗਲਤ ਪਾਸੇ ਤੋਂ ਆ ਰਹੀ ਇੱਕ ਕਾਰ ਉਨ੍ਹਾਂ ਦੀ ਕਾਰ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਡਰਾਈਵਰ ਸ਼ਰਾਬੀ ਸੀ। ਹਾਦਸੇ ਵਿੱਚ ਵਿਧਾਇਕ ਵਾਲ-ਵਾਲ ਬਚ ਗਏ, ਪਰ ਉਨ੍ਹਾਂ ਦੀ ਕਾਰ ਨੂੰ ਨੁਕਸਾਨੀ ਗਈ।

