ਰੇਲ-ਰੋਕੋ ਪ੍ਰੋਗਰਾਮ ਨੂੰ ਪੰਜਾਬ ਭਰ ‘ਚ ਭਰਵਾਂ ਹੁੰਗਾਰਾ

ਚੰਡੀਗੜ੍ਹ, 17 ਫਰਵਰੀ 2021 – ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਰੇਲ-ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਕਰੀਬ 40 ਥਾਵਾਂ ‘ਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਥਾਵਾਂ ‘ਤੇ ਵੱਡੀਆਂ-ਗਿਣਤੀਆਂ ‘ਚ ਸ਼ਮੂਲੀਅਤ ਕਰਦਿਆਂ ਕੇਂਦਰ-ਸਰਕਾਰ ਦੇ ਕਿਸਾਨ-ਅੰਦੋਲਨ ਪ੍ਰਤੀ ਅਪਣਾਏ ਰੁਖ਼ ਖ਼ਿਲਾਫ਼ ਰੋਸ ਪ੍ਰਗਟਾਇਆ।

ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਵਿਖੇ ਕਰੀਬ 3 ਮਹੀਨਿਆਂ ਤੋੰ ਕਿਸਾਨ-ਅੰਦੋਲਨ ਕਰ ਰਹੇ ਹਨ, ਪਰ ਸਰਕਾਰ ਨਾਲ ਗੱਲਬਾਤ ਟੁੱਟਣ ਮਗਰੋਂ ਲੋਕ-ਰੋਹ ਹੋਰ ਤੇਜ਼ ਹੋ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਹਰ ਹਾਲ ਕਾਨੂੰਨ ਰੱਦ ਕਰਨੇ ਪੈਣਗੇ। ਪੰਜਾਬ ਭਰ ‘ਚ ਵੱਖ-ਵੱਖ ਥਾਵਾਂ ‘ਤੇ ਸੰਬੋਧਨ ਕਰਦਿਆਂ ਕਿਸਾਨ-ਆਗੂਆਂ ਨੇ ਲੋਕਾਂ ਨੂੰ ਅੰਦੋਲਨ ਮਜ਼ਬੂਤ ਕਰਨ ਲਈ ਦਿੱਲੀ ਵੱਲ ਵਹੀਰਾਂ ਘੱਤਣ ਦੀ ਅਪੀਲ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨਾਂ ਨੇ ਦੇਸ਼ ਭਰ ‘ਚ ਰੋਕੀਆਂ ਰੇਲਾਂ

ਵੀਡੀਓ: ਗਲਤ ਸਾਬਤ ਕਰੋ ਤੇ ਲੱਖਾਂ ਕਮਾਓ ਜਾਂ ਚੰਗੀ ਸਿਹਤ ਬਣਾਓ !