- ਕੈਲਗਰੀ ਵਿੱਚ ਹੋਇਆ ਹਾਦਸਾ
- ਪਰਿਵਾਰ ਨੇ ਸਰਕਾਰ ਨੂੰ ਲਾਸ਼ ਭਾਰਤ ਲਿਆਉਣ ਦੀ ਅਪੀਲ ਕੀਤੀ
ਮੋਗਾ, 17 ਅਕਤੂਬਰ 2025 – ਕੈਨੇਡਾ ਦੇ ਕੈਲਗਰੀ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜਾਬ ਦੇ ਮੋਗਾ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਪੰਜਾਬੀ ਨੌਜਵਾਨ ਇੱਕ ਟਰੱਕ ਡਰਾਈਵਰ ਸੀ। ਪਿੰਡ ਵਾਸੀਆਂ ਨੇ ਸਰਕਾਰ ਨੂੰ ਉਸਦੀ ਲਾਸ਼ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਉਸਦਾ ਪਰਿਵਾਰ ਪਿੰਡ ਵਿੱਚ ਹੀ ਉਸਦਾ ਅੰਤਿਮ ਸਸਕਾਰ ਕਰ ਸਕੇ।
ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਉਹ ਮੋਗਾ ਜ਼ਿਲ੍ਹੇ ਦੇ ਘੋਲੀਆ ਖੁਰਦ ਪਿੰਡ ਦਾ ਰਹਿਣ ਵਾਲਾ ਸੀ। ਉਸਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮਨਦੀਪ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਜਕੇ ਬੁਰਾ ਹਾਲ ਹੈ। ਪਿੰਡ ਵਾਸੀਆਂ ਨੇ ਸਰਕਾਰ ਨੂੰ ਮ੍ਰਿਤਕ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਅੰਤਿਮ ਸਸਕਾਰ ਕੀਤਾ ਜਾ ਸਕੇ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਮਨਦੀਪ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਵਿੱਚ ਸਹਾਇਤਾ ਕਰਨ ਦੀ ਬੇਨਤੀ ਕੀਤੀ ਹੈ।

