ਚੰਡੀਗੜ੍ਹ, 17 ਅਕਤੂਬਰ 2025 – ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਿਆ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਪਹੁੰਚੇ ਅਤੇ ਉਮੀਦਵਾਰ ਦਾ ਮਨੋਬਲ ਵਧਾਇਆ। ਮੁੱਖ ਮੰਤਰੀ ਮਾਨ ਨਾਲ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਵੀ ਮੌਜੂਦ ਸਨ।
