ਨਵੀਂ ਦਿੱਲੀ, 18 ਅਕਤੂਬਰ 2025 – ਸ਼ੁੱਕਰਵਾਰ ਨੂੰ ਦੱਖਣ-ਪੂਰਬੀ ਅਫ਼ਰੀਕੀ ਦੇਸ਼ ਮੋਜ਼ਾਮਬੀਕ ਵਿੱਚ ਬੇਈਰਾ ਬੰਦਰਗਾਹ ਨੇੜੇ ਇੱਕ ਕਿਸ਼ਤੀ ਪਲਟਣ ਨਾਲ ਤਿੰਨ ਭਾਰਤੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਲਾਪਤਾ ਹੋ ਗਏ।
ਭਾਰਤੀ ਹਾਈ ਕਮਿਸ਼ਨ ਦੇ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟੈਂਕਰ ਦੇ ਚਾਲਕ ਦਲ ਦੇ ਮੈਂਬਰਾਂ ਨੂੰ ਕਿਨਾਰੇ ਤੋਂ ਜਹਾਜ਼ ਤੱਕ ਪਹੁੰਚਾ ਰਿਹਾ ਸੀ। ਇਸ ਵਿੱਚ ਕੁੱਲ 14 ਭਾਰਤੀ ਨਾਗਰਿਕ ਸਵਾਰ ਸਨ।
ਹਾਈ ਕਮਿਸ਼ਨ ਨੇ ਇੱਕ ਬਿਆਨ ਵਿੱਚ ਕਿਹਾ: “ਬੇਈਰਾ ਬੰਦਰਗਾਹ ਨੇੜੇ ਚਾਲਕ ਦਲ ਦੇ ਤਬਾਦਲੇ ਦੌਰਾਨ 14 ਭਾਰਤੀ ਨਾਗਰਿਕਾਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਪਲਟ ਗਈ। ਕੁਝ ਭਾਰਤੀਆਂ ਨੂੰ ਬਚਾ ਲਿਆ ਗਿਆ ਹੈ, ਪਰ ਕੁਝ ਦੀ ਮੌਤ ਹੋ ਗਈ ਹੈ, ਅਤੇ ਕੁਝ ਅਜੇ ਵੀ ਲਾਪਤਾ ਹਨ।”

ਹਾਈ ਕਮਿਸ਼ਨ ਨੇ ਕਿਹਾ: “ਮਿਸ਼ਨ ਦਾ ਇੱਕ ਕੌਂਸਲਰ ਅਧਿਕਾਰੀ ਬੇਈਰਾ ਵਿੱਚ ਹੈ ਅਤੇ ਉਸ ਨੇ ਉਸ ਭਾਰਤੀ ਨਾਗਰਿਕ ਨਾਲ ਮੁਲਾਕਾਤ ਕੀਤੀ ਜੋ ਹਾਦਸੇ ਵਿੱਚ ਬਚ ਗਿਆ ਸੀ ਅਤੇ ਹਸਪਤਾਲ ਵਿੱਚ ਇਲਾਜ ਕਰਵਾ ਰਿਹਾ ਹੈ। ਪੰਜ ਲਾਪਤਾ ਭਾਰਤੀਆਂ ਨੂੰ ਲੱਭਣ ਲਈ ਬਚਾਅ ਕਾਰਜ ਜਾਰੀ ਹਨ।”
ਭਾਰਤੀ ਹਾਈ ਕਮਿਸ਼ਨ ਨੇ ਭਰੋਸਾ ਦਿੱਤਾ ਕਿ ਉਹ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਬਚਾਅ ਕਾਰਜਾਂ ਵਿੱਚ ਸਥਾਨਕ ਅਧਿਕਾਰੀਆਂ ਨਾਲ ਸਹਿਯੋਗ ਕਰ ਰਿਹਾ ਹੈ।
