ਖਿਡਾਰੀਆਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ, 29 ਅਕਤੂਬਰ 2025 – ਪੰਜਾਬ ਦੇ ਖਿਡਾਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਮੰਤਰੀ ਮੰਡਲ ਨੇ ਜ਼ਿਲ੍ਹਿਆਂ ’ਚ ਖੇਡ ਮੈਡੀਕਲ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਪੋਰਟਸ ਮੈਡੀਕਲ ਕਾਡਰ ’ਚ ਗਰੁੱਪ-ਏ ਦੀਆਂ 14, ਗਰੁੱਪ-ਬੀ ਦੀਆਂ 16 ਅਤੇ ਗਰੁੱਪ-ਸੀ ਦੀਆਂ 80 ਅਸਾਮੀਆਂ ਭਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਫ਼ੈਸਲਾ ਖਿਡਾਰੀਆਂ ਨੂੰ ਸੱਟ ਵੱਜਣ ਦੀ ਸੂਰਤ ’ਚ ਛੇਤੀ ਰਿਕਵਰੀ ਨੂੰ ਯਕੀਨੀ ਬਣਾਉਣ ਅਤੇ ਖੇਡ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਖੇਡਾਂ ਦੀ ਵਿਗਿਆਨਕ ਵਿਧੀ ਨਾਲ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਕੌਮੀ ਮਾਪਦੰਡਾਂ ਅਨੁਸਾਰ ਸਹਾਇਤਾ ਕਰੇਗਾ। ਇਨ੍ਹਾਂ ਪੇਸ਼ੇਵਰਾਂ ਨੂੰ ਪਟਿਆਲਾ, ਸੰਗਰੂਰ, ਬਠਿੰਡਾ, ਫ਼ਰੀਦਕੋਟ, ਫ਼ਾਜ਼ਿਲਕਾ, ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਮੋਹਾਲੀ, ਰੋਪੜ ਅਤੇ ਹੁਸ਼ਿਆਰਪੁਰ ਵਰਗੇ ਪ੍ਰਮੁੱਖ ਖੇਡ ਜ਼ਿਲ੍ਹਿਆਂ ’ਚ ਤਾਇਨਾਤ ਕੀਤਾ ਜਾਵੇਗਾ, ਜਿੱਥੇ ਖਿਡਾਰੀਆਂ ਦੀ ਗਿਣਤੀ ਵਧੇਰੇ ਹੈ।

ਡੇਰਾਬੱਸੀ ਤੇ ਨੇੜਲੇ ਖੇਤਰਾਂ ਦੀਆਂ ਫੈਕਟਰੀਆਂ ਤੇ ਉਦਯੋਗਿਕ ਇਕਾਈਆਂ ’ਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਮੰਤਰੀ ਮੰਡਲ ਨੇ ਡੇਰਾਬੱਸੀ ’ਚ 100 ਬਿਸਤਰਿਆਂ ਵਾਲਾ ਈ. ਐੱਸ. ਆਈ. ਹਸਪਤਾਲ ਸਥਾਪਤ ਕਰਨ ਲਈ ਲਗਭਗ ਚਾਰ ਏਕੜ ਜ਼ਮੀਨ ਲੀਜ਼ ’ਤੇ ਦੇਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਸਮੇਂ ਡੇਰਾਬੱਸੀ ਅਤੇ ਨਾਲ ਲੱਗਦੇ ਉਦਯੋਗਿਕ ਜ਼ੋਨਾਂ ਦੇ ਕਰਮਚਾਰੀ ਲੁਧਿਆਣਾ, ਮੋਹਾਲੀ ਅਤੇ ਚੰਡੀਗੜ੍ਹ ਵਿਚ ਸਥਿਤ ਈ. ਐੱਸ. ਆਈ. ਸਹੂਲਤਾਂ ’ਤੇ ਨਿਰਭਰ ਕਰਦੇ ਹਨ। ਇਸ ਕਦਮ ਨਾਲ ਮੌਜੂਦਾ ਈ. ਐੱਸ. ਆਈ. ਹਸਪਤਾਲਾਂ ’ਤੇ ਮਰੀਜ਼ਾਂ ਦਾ ਬੋਝ ਘਟੇਗਾ ਅਤੇ ਪੰਜਾਬ ਦੇ ਉਦਯੋਗਿਕ ਇਲਾਕੇ ਵਿਚ ਸਨਅਤੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਪੂਰਥਲਾ ‘ਚ ਮਿਲਟਰੀ ਛਾਉਣੀ ‘ਚੋਂ ਫੜਿਆ ਗਿਆ ਪਾਕਿਸਤਾਨੀ ਜਾਸੂਸ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ