ਮੋਗਾ, 30 ਅਕਤੂਬਰ 2025 – ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨੂੰ ਲੈ ਕੇ ਪੰਜਾਬ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਜਿਹੇ ਫ਼ੈਸਲੇ ਨੈਸ਼ਨਲ ਬਾਡੀ ਲੈਂਦੀ ਹੈ ਅਤੇ ਗਠਜੋੜ ਦਾ ਆਖਰੀ ਫ਼ੈਸਲਾ ਪਾਰਟੀ ਹਾਈਕਮਾਨ ਨੇ ਹੀ ਕਰਨਾ ਹੁੰਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਅੱਜ ਮਾਹੌਲ ਬਣ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਹੋ ਸਕਦਾ ਹੈ ਕਿ ਸਾਨੂੰ ਗਠਜੋੜ ਦੀ ਲੋੜ ਹੀ ਨਾ ਪਵੇ।
ਦੱਸ ਦਈਏ ਕਿ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਦੀ ਸਿਆਸਤ ਤੋਂ ਗੁੰਮ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਸਿਆਸਤ ‘ਚ ਸਰਗਰਮ ਹੋ ਗਏ ਹਨ। ਅੱਜ ਉਹ ਮੋਗਾ ਪਹੁੰਚੇ। ਕੈਪਟਨ ਅਮਰਿੰਦਰ ਸਿੰਘ ਅੱਜ ਮੋਗਾ ਸਥਿਤ ਭਾਜਪਾ ਦਫਤਰ ਪਹੁੰਚ ਮੀਡੀਆ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕਿ ਹੋਰ ਸੀਨੀਅਰ ਬੀਜੇਪੀ ਆਗੂ ਵੀ ਮੌਜੂਦ ਸਨ।


