ਬਠਿੰਡਾ, 23 ਫਰਵਰੀ 2021 – 26 ਜਨਵਰੀ ਲਾਲ ਕਿਲ੍ਹਾ ਘਟਨਾਕ੍ਰਮ ਤੋਂ ਬਾਅਦ ਲੋੜੀਂਦਾ ਲੱਖਾ ਸਿਧਾਣਾ ਬਠਿੰਡਾ ਦੇ ਪਿੰਡ ਮਹਿਰਾਜ ‘ਚ ਚੱਲ ਰਹੀ ਰੈਲੀ ‘ਚ ਪਹੁੰਚਿਆ। ਜਿਸ ਤੋਂ ਬਾਅਦ ਸਟੇਜ ਉੱਪਰੋਂ ਉਸ ਨੇ ਲੋਕਾਂ ਨੂੰ ਸੰਬੋਧਨ ਵੀ ਕੀਤਾ। ਲਾਲ ਕਿਲ੍ਹਾ ਹਿੰਸਾ ਨੂੰ ਲੈ ਕੇ ਉਸ ‘ਤੇ ਦਿੱਲੀ ਪੁਲਿਸ ਨੇ ਉਸ ‘ਤੇ ਇਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੋਇਆ ਹੈ।
ਉਹ ਅੱਧਾ ਘੰਟਾ ਰੈਲੀ ਵਿੱਚ ਰੁਕਿਆ ‘ਤੇ ਸਟੇਜ ਤੋਂ ਇਕੱਠ ਨੂੰ ਸੰਬੋਧਨ ਕੀਤਾ। ਲੱਖਾ ਸਿਧਾਣਾ ਨੂੰ ਵੇਖ ਰੈਲੀ ਵਿੱਚ ਸ਼ਾਮਲ ਨੌਜਵਾਨਾਂ ਦਾ ਜੋਸ਼ ਸੱਤਵੇਂ ਆਸਮਾਨ ‘ਤੇ ਪਹੁੰਚ ਗਿਆ। ਜਿਉਂ ਹੀ ਲੱਖਾ ਸਿਧਾਣਾ ਰੈਲੀ ਵਿੱਚ ਪਹੁੰਚਿਆਂ ਤਾਂ ਨੌਜਵਾਨਾਂ ਨੇ ਜੋਸ਼ ‘ਚ ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਇਸ ਰੈਲੀ ਵਿੱਚ ਵੱਡੀ ਗਿਣਤੀ ਕਿਸਾਨ ਸ਼ਾਮਲ ਹੋਏ। ਕੁਝ ਦਿਨ ਪਹਿਲਾਂ ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ਨੂੰ ਸੋਸ਼ਲ ਮੀਡੀਆ ਉੱਪਰ ਚੁਣੌਤੀ ਦਿੱਤੀ ਸੀ ਕਿ ਉਹ 23 ਫ਼ਰਵਰੀ ਨੂੰ ਬਠਿੰਡਾ ਦੇ ਮਹਿਰਾਜ ’ਚ ਰੈਲੀ ਕਰਨ ਵਾਲਾ ਹੈ। ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਕੇ ਵਿਖਾਏ।