ਪੰਜਾਬ ਭਵਨ ਨੂੰ ਬਜਟ ਇਜਲਾਸ ਲਈ ਸਦਨ ਦਾ ਅਹਾਤਾ ਐਲਾਨਿਆ

ਚੰਡੀਗੜ੍ਹ, 27 ਫ਼ਰਵਰੀ 2021 – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੁੜ ਉਭਾਰ ਦੇ ਮੱਦੇਨਜ਼ਰ 15ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਲਈ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਨੂੰ ਸਦਨ ਦਾ ਅਹਾਤਾ ਐਲਾਨਿਆ ਗਿਆ ਹੈ।

ਪੰਜਾਬ ਵਿਧਾਨ ਸਭਾ ਦੇ ਸਕੱਤਰ ਵੱਲੋਂ ਜਾਰੀ ਪੱਤਰ ਮੁਤਾਬਕ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਸਮਾਗਮ (ਬਜਟ ਇਜਲਾਸ) 1 ਮਾਰਚ, 2021 (ਸੋਮਵਾਰ) ਨੂੰ ਸਵੇਰੇ 11:00 ਵਜੇ ਬੁਲਾਇਆ ਗਿਆ ਹੈ। ਕੋਵਿਡ-19 ਮਹਾਂਮਾਰੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਹੁਕਮ ਦਿੱਤੇ ਹਨ ਕਿ ਪੰਜਾਬ ਭਵਨ 28 ਫ਼ਰਵਰੀ, 2021 (ਰਾਤ 10 ਵਜੇ ਤੋਂ) ਸਦਨ ਦੇ 14ਵੇਂ ਸਮਾਗਮ ਦੀ ਕਾਰਵਾਈ ਮੁਕੰਮਲ ਹੋਣ ਤੱਕ ਸਦਨ ਦਾ ਅਹਾਤਾ ਹੋਵੇਗਾ, ਜਿੱਥੇ ਸਦਨ ਦੀ ਕਾਰਵਾਈ ਸਬੰਧੀ ਸਾਰੇ ਨਿਯਮ ਅਤੇ ਸ਼ਰਤਾਂ ਲਾਗੂ ਹੋਣਗੀਆਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੈਸ਼ਨਲ ਮੀਡੀਆ ਦੇ ਇੱਕ ਵੱਡੇ ਨਿਊਜ਼ ਚੈਨਲ ਦੇ ਸੀਨੀਅਰ ਪੱਤਰਕਾਰ ਨੇ ਕਿਸਾਨਾਂ ਦੇ ਹੱਕ ‘ਚ ਛੱਡੀ ਨੌਕਰੀ

ਨੌਦੀਪ ਨਾਲ ਗ੍ਰਿਫਤਾਰ ਕੀਤੇ ਉਨ੍ਹਾਂ ਦੇ ਸਾਥੀ ਸ਼ਿਵ ਕੁਮਾਰ ‘ਤੇ ਹਰਿਆਣਾ ਪੁਲਿਸ ਨੇ ਕੀਤਾ ਤਸ਼ੱਦਦ – ਸਰਬਜੀਤ ਮਾਣੂੰਕੇ