ਖੇੜੀ ਗੰਡਿਆਂ ‘ਚ ਦੋ ਮਾਸੂਮਾਂ ਦੇ ਕਤਲ ਦਾ ਮਾਮਲਾ ਪੁਲਿਸ ਨੇ ਕੀਤਾ ਟਰੇਸ, ਪੜ੍ਹੋ ਕੌਣ ਹੈ ਦੋਸ਼ੀ ?

  • ਸਾਲ 2019 ‘ਚ ਖੇੜੀ ਗੰਡਿਆਂ ਵਿਖੇ ਹੋਏ ਦੋ ਸੱਕੇ ਭਰਾਵਾਂ ਦੇ ਅੰਨ੍ਹੇ ਕਤਲ ਦੀ ਗੁੱਥੀ ਪਟਿਆਲਾ ਪੁਲਿਸ ਵੱਲੋਂ ਹੱਲ
  • ਮਾਂ ਨੇ ਪ੍ਰੇਮੀ ਨਾਲ ਰਲਕੇ ਕਰਵਾਇਆ ਮਾਸੂਮਾਂ ਦਾ ਕਤਲ

ਪਟਿਆਲਾ, 4 ਮਾਰਚ,2021: ਪਟਿਆਲਾ ਪੁਲਿਸ ਨੇ 2019 ‘ਚ ਖੇੜੀ ਗੰਡਿਆਂ ਵਿਖੇ ਦੋ ਸਕੇ ਭਰਾਵਾਂ ਦੀ ਹੋਈ ਮੌਤ ਦੇ ਮਾਮਲੇ ਨੂੰ ਹੱਲ ਕਰਦਿਆ ਬੱਚਿਆਂ ਦੀ ਮਾਂ ਅਤੇ ਉਸ ਦੇ ਪ੍ਰੇਮ ਨੂੰ ਗ੍ਰਿਫ਼ਤਾਰ ਕਰਨ ‘ਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੰਦਿਆ ਐਸ.ਐਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਕਰੀਬ ਸਾਲ ਪਹਿਲਾ ਪਿੰਡ ਖੇੜੀ ਗੰਡਿਆ ਦੇ ਦੋ ਬੱਚੇ ਜਸ਼ਨਦੀਪ ਸਿੰਘ ਉਮਰ 10 ਸਾਲ ਅਤੇ ਹਲਦੀਪ ਸਿੰਘ ਉਮਰ 4 ਸਾਲ ਨੂੰ ਕਿਸੇ ਨਾਮਾਲੂਮ ਵਿਅਕਤੀ ਵੱਲੋਂ ਅਗਵਾ ਕਰਨ ਸਬੰਧੀ ਇਨ੍ਹਾਂ ਬੱਚਿਆਂ ਦੇ ਪਿਤਾ ਦੀਦਾਰ ਸਿੰਘ ਵਾਸੀ ਪਿੰਡ ਖੇੜੀ ਗੰਡਿਆਂ ਨੇ ਮੁਕੱਦਮਾ ਨੰ. 67 ਮਿਤੀ 23.07.2019 ਅ/ਧ 365 ਆਈ.ਪੀ.ਸੀ. ਥਾਣਾ ਖੇੜੀ ਗੰਡਿਆਂ ਦਰਜ ਰਜਿਸਟਰ ਕਰਵਾਇਆ ਸੀ। ਜੋ ਦੌਰਾਨੇ ਤਫ਼ਤੀਸ਼ ਇਨ੍ਹਾਂ ਬੱਚਿਆਂ ਦੀਆਂ ਲਾਸ਼ਾਂ ਭਾਖੜਾ ਨਹਿਰ ਨਰਵਾਣਾ ਬਰਾਂਚ ਵਿੱਚ ਬਰਾਮਦ ਹੋਈਆਂ ਸਨ ਅਤੇ ਇਸ ਮੁਕੱਦਮੇ ‘ਚ ਜੁਰਮ 302, 120-ਬੀ ਆਈ.ਪੀ.ਸੀ. ਦਾ ਵਾਧਾ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਨੂੰ ਟਰੇਸ ਕਰਨ ਲਈ ਡੀ.ਐਸ.ਪੀ. ਘਨੌਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ‘ਚ ਇੰਸਪੈਕਟਰ ਕੁਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਖੇੜੀ ਗੰਡਿਆ ਦੀ ਇੱਕ ਟੀਮ ਬਣਾਈ ਸੀ, ਜੋ ਇਸ ਟੀਮ ਵੱਲੋਂ ਮੁਕੱਦਮੇ ਦੀ ਤਫਤੀਸ਼ ਤਕਨੀਕੀ ਅਤੇ ਵਿਗਿਆਨਕ ਢੰਗ ਨਾਲ ਅਮਲ ਵਿੱਚ ਲਿਆਂਦੀ ਗਈ। ਕੱਲ ਮਿਤੀ 02.03.2021 ਨੂੰ ਇਸ ਟੀਮ ਨੇ ਕੇਸ ਨੂੰ ਟਰੇਸ ਕਰਦੇ ਹੋਏ ਇਸ ਮੁਕੱਦਮਾ ਦੇ ਦੋਸ਼ੀ ਬਲਜੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਮਹਿਮਾਂ ਅਤੇ ਉਸਦੀ ਸਹਿਦੋਸ਼ਣ ਮਨਜੀਤ ਕੌਰ ਪਤਨੀ ਦੀਦਾਰ ਸਿੰਘ ਵਾਸੀ ਪਿੰਡ ਖੇੜੀ ਗੰਡਿਆ ਨੂੰ ਗ੍ਰਿਫਤਾਰ ਕੀਤਾ। ਐਸ.ਐਸ.ਪੀ. ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਪੁੱਛ ਗਿੱਛ ‘ਚ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਦੋਨਾਂ ਦੋਸ਼ੀਆਂ ਮਨਜੀਤ ਕੌਰ ਅਤੇ ਬਲਜੀਤ ਸਿੰਘ ਦੇ ਆਪਸ ਵਿੱਚ ਪ੍ਰੇਮ ਸਬੰਧ ਸਨ। ਦੀਦਾਰ ਸਿੰਘ ਜੋ ਕਿ ਬਲਜੀਤ ਸਿੰਘ ਦੀ ਸਕੀ ਮਾਸੀ ਦਾ ਲੜਕਾ ਹੈ ਨੂੰ ਉਸਦੀ ਪਤਨੀ ਮਨਜੀਤ ਕੌਰ ਦੇ ਪ੍ਰੇਮ ਸਬੰਧਾਂ ਦਾ ਪਤਾ ਲੱਗਾ ਤਾਂ ਉਸ ਨੇ ਆਪਣੀ ਪਤਨੀ ਮਨਜੀਤ ਕੌਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਿਸ ਵਜ੍ਹਾ ਕਰਕੇ ਇਨ੍ਹਾਂ ਪਤੀ ਪਤਨੀ ਦਾ ਆਪਸ ਵਿੱਚ ਲੜਾਈ ਝਗੜਾ ਹੋਣ ਕਰਕੇ ਘਰ ਵਿੱਚ ਕਲੇਸ਼ ਰਹਿਣ ਲੱਗ ਪਿਆ ਸੀ।

ਜੋ ਹਰ ਰੋਜ਼ ਦੇ ਝਗੜੇ ਅਤੇ ਕਲੇਸ਼ ਤੋਂ ਮਨਜੀਤ ਕੌਰ ਅਤੇ ਬਲਜੀਤ ਸਿੰਘ ਨੇ ਆਪਸ ਵਿੱਚ ਮਿਲਕੇ ਦੀਦਾਰ ਸਿੰਘ ਨੂੰ ਸਬਕ ਸਖਾਉਣ ਦੀ ਯੋਜਨਾ ਬਣਾਈ, ਜੋ ਇਸੇ ਯੋਜਨਾ ਤਹਿਤ ਮਿਤੀ 22.07.2017 ਨੂੰ ਮਨਜੀਤ ਕੌਰ ਨੇ ਆਪਣੇ ਪ੍ਰੇਮੀ ਬਲਜੀਤ ਸਿੰਘ ਨਾਲ ਸਲਾਹ ਮਸ਼ਵਰਾ ਕਰਕੇ ਆਪਣੇ ਦੋਹਾਂ ਬੱਚਿਆਂ ਨੂੰ ਕਰੀਬ 8.30 ਵਜੇ ਰਾਤ ਨੂੰ ਕੋਲਡਰਿੰਕ ਮੰਗਵਾਉਣ ਦਾ ਬਹਾਨਾ ਲਗਾ ਕੇ ਪਿੰਡ ਖੇੜੀ ਗੰਡਿਆ ਗੁਰਦੁਆਰਾ ਸਾਹਿਬ ਪਾਸ ਭੇਜ ਦਿੱਤਾ ਤੇ ਕਿਹਾ ਕਿ ਉਥੇ ਤੁਹਾਡਾ ਚਾਚਾ ਬਲਜੀਤ ਸਿੰਘ ਇੰਤਜ਼ਾਰ ਕਰ ਰਿਹਾ ਹੈ ਉਸਦੇ ਨਾਲ ਚਲੇ ਜਾਓ ਉਹ ਤੁਹਾਨੂੰ ਕੋਲਡਰਿੰਕ ਲੈ ਕੇ ਦੋਵੇਗਾ। ਬਲਜੀਤ ਸਿੰਘ ਦੋਨੋਂ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਪਾਸੋਂ ਸਕੂਟਰ ਤੇ ਬਿਠਾ ਕੇ ਭਾਖੜਾ ਨਹਿਰ ਤੇ ਲੈ ਗਿਆ, ਜਿੱਥੇ ਉਸ ਨੇ ਗਿਣੀ ਮਿੱਥੀ ਸਾਜਿਸ਼ ਤਹਿਤ ਦੋਹਾਂ ਬੱਚਿਆਂ ਨੂੰ ਨਹਿਰ ਦਖਾਉਣ ਦੇ ਬਹਾਨੇ ਪਟਰੀ ਉੱਪਰ ਖੜਾ ਕਰ ਲਿਆ ਅਤੇ ਬੱਚਿਆਂ ਨੂੰ ਨਹਿਰ ਦਿਖਾਉਂਦਿਆਂ ਨੂੰ ਧੱਕਾ ਦੇ ਕੇ ਨਹਿਰ ਵਿੱਚ ਸੁੱਟ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਬੱਚਿਆਂ ਦੀ ਮਾਂ ਮਨਜੀਤ ਕੌਰ ਵੱਲੋਂ ਇਹ ਅਫਵਾਹ ਫੈਲਾ ਦਿੱਤੀ ਸੀ ਕਿ ਉਨ੍ਹਾਂ ਦੇ ਬੱਚਿਆਂ ਨੂੰ ਕੋਈ ਅਗਵਾਹ ਕਰਕੇ ਲੈ ਗਿਆ ਹੈ। ਜਿਸ ਦੇ ਤਹਿਤ ਉਕਤ ਮੁਕੱਦਮਾ ਦਰਜ ਹੋਇਆ ਸੀ। ਦੁੱਗਲ ਨੇ ਦੱਸਿਆ ਕਿ ਅੱਜ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 05 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਟਵਾਰੀ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਕਾਬੂ

ਵੀਡੀਓ : ਗਵਰਨਰ ਦਾ PA ਬਣਕੇ ਪ੍ਰਾਪਰਟੀ ਡੀਲਰ ਲੁੱਟਦਾ ਰਿਹਾ ਸ਼ਰਾਬ ਦੇ ਠੇਕੇ !