ਨਵੀਂ ਦਿੱਲੀ, 4 ਮਾਰਚ 2021 – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਵੀ ਅੱਜ ਵੀਰਵਾਰ ਨੂੰ ਨਵੀਂ ਦਿੱਲੀ ਦੇ ਏਮਸ ’ਚ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਲਈ। ‘ਏਮਸ’ ’ਚ ਭਾਰਤ ਅੰਦਰ ਬਣੀ ‘ਕੋਵੈਕਸੀਨ’ ਦੀ ਡੋਜ਼ ਹੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ।
ਇਸ ਤੋਂ ਬਿਨਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਸਦੇ ਮਾਤਾ-ਪਿਤਾ ਨੇ ਦਿੱਲੀ ਦੇ ਐਲ ਐਨ ਜੇ ਪੀ ਹਸਪਤਾਲ ਵਿੱਚ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਈ। ਕੋਵਿਡ-19 ਟੀਕਾਕਰਨ ਦੇ ਇਸ ਪੜਾਅ ਵਿੱਚ 60 ਸਾਲ ਤੋਂ ਉਪਰ ਦੀ ਉਮਰ ਦੇ ਲੋਕ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਾਇਆ ਜਾ ਰਿਹਾ ਹੈ।